ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਨੂੰ ਹਾਂਗਕਾਂਗ ਤੋਂ ਲਿਆਂਦਾ ਜਾ ਰਿਹਾ ਭਾਰਤ,
Nabha Jail Break Case: ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਹਾਂਗਕਾਂਗ ਤੋਂ ਉਸ ਦੀ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ। ਜਾਣਕਾਰੀ ਮੁਤਾਬੁਕ ਅੱਜ ਸ਼ਾਮ ਨੂੰ ਹਾਂਗਕਾਂਗ ਤੋਂ ਆਉਣ ਵਾਲੀ ਫਲਾਈਟ ਦਿੱਲੀ ਏਅਰਪੋਰਟ ਤੇ ਲੈਂਡ ਕਰੇਗੀ।
Ramanjeet Romi: ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਕਿਉਂਕਿ ਜੇਲ੍ਹ ਵਿੱਚੋਂ ਫਰਾਰ ਹੋਏ ਲੋਕਾਂ ਦੀ ਇਹ ਸਭ ਤੋਂ ਵੱਡੀ ਮਦਦ ਸੀ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਉਸ ਨੂੰ ਭਾਰਤ ਲਿਆਉਣ ਦੀ ਪੁਸ਼ਟੀ ਕੀਤੀ ਹੈ। ਨਾਭਾ ਜੇਲ੍ਹ ‘ਚ ਕੁਝ ਗੈਂਗਸਟਰ ਪੁਲਿਸ ਦੀ ਵਰਦੀ ਪਾ ਕੇ ਵੜ ਗਏ ਸਨ। ਉਨ੍ਹਾਂ ਸੁਰੱਖਿਆ ਕਰਮੀਆਂ ਨੂੰ ਇਹ ਦੱਸਿਆ ਸੀ ਕਿ ਉਹ ਜੇਲ੍ਹ ‘ਚ ਇੱਕ ਕੈਦੀ ਨੂੰ ਛੱਡਣ ਆਏ ਹਨ।
Published on: Aug 22, 2024 06:17 PM
Latest Videos
ਵਿਰੋਧੀਆਂ ਦੇ ਚੋਣਾਂ 'ਚ ਧਾਂਦਲੀ ਦੇ ਇਲਜਾਮਾਂ ਦਾ ਚੋਣ ਆਯੋਗ ਨੇ ਦਿੱਤਾ ਜਵਾਬ, ਕੀ ਬੋਲੇ ਅਧਿਕਾਰੀ, ਵੇਖੋ ਵੀਡੀਓ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ