Narendra Modi 3.0: ਪੰਜਾਬ, ਹਰਿਆਣਾ, ਹਿਮਾਚਲ ਅਤੇ ਜੰਮੂ ਕਸ਼ਮੀਰ ਤੋਂ ਮੋਦੀ ਸਰਕਾਰ ਵਿੱਚ ਹੋਣਗੇ ਇਹ ਮੰਤਰੀ! ਰਿਪੋਰਟ ਵੇਖੋ
ਨਰਿੰਦਰ ਮੋਦੀ ਅੱਜ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 7:15 ਵਜੇ ਰਾਸ਼ਟਰਪਤੀ ਭਵਨ ਵਿੱਚ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਸਾਰੇ ਸੰਭਾਵੀ ਮੰਤਰੀਆਂ ਨਾਲ ਚਾਹ ਬੈਠਕ ਕੀਤੀ। ਇਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਸੀ।
ਇਸ ਵਾਰ ਨਰਿੰਦਰ ਮੋਦੀ ਸਰਕਾਰ ‘ਚ ਹਰਿਆਣਾ ਦੇ ਮਨੋਹਰ ਲਾਲ ਅਤੇ ਕ੍ਰਿਸ਼ਨ ਪਾਲ ਗੁਰਜਰ ਨੂੰ ਮੋਦੀ ਮੰਤਰੀ ਮੰਡਲ ‘ਚ ਜਗ੍ਹਾ ਮਿਲ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ। ਹਿਮਾਚਲ ਤੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਅਨੁਰਾਗ ਠਾਕੁਰ ਦੇ ਨਾਂ ਚਰਚਾ ਵਿੱਚ ਹਨ। ਜੰਮੂ-ਕਸ਼ਮੀਰ ਦੀ ਗੱਲ ਕਰੀਏ ਤਾਂ ਜਤਿੰਦਰ ਸਿੰਘ ਨੂੰ ਇਕ ਵਾਰ ਫਿਰ ਮੋਦੀ ਸਰਕਾਰ ‘ਚ ਮੰਤਰੀ ਬਣਾਇਆ ਜਾ ਸਕਦਾ ਹੈ। ਇਨ੍ਹਾਂ ਸਾਰਿਆਂ ਨੂੰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਚਾਹ ਦਾ ਸੱਦਾ ਪੱਤਰ ਮਿਲਿਆ ਸੀ। ਵੀਡੀਓ ਦੇਖੋ