National Herald case: ਕਾਂਗਰਸ ਦਾ ਵਿਰੋਧ ਜਾਰੀ, ਸ਼ਾਂਤੀ ਪ੍ਰਦਰਸ਼ਨ ਦੌਰਾਨ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ!

| Edited By: Isha Sharma

Apr 16, 2025 | 2:44 PM

ਸੋਨੀਆ ਅਤੇ ਰਾਹੁਲ ਗਾਂਧੀ ਤੋਂ ਇਲਾਵਾ, ਸੀਨੀਅਰ ਕਾਂਗਰਸੀ ਨੇਤਾ ਸੈਮ ਪਿਤਰੋਦਾ ਅਤੇ ਸੁਮਨ ਦੂਬੇ ਨੂੰ ਵੀ ਏਜੰਸੀ ਦੀ ਚਾਰਜਸ਼ੀਟ ਵਿੱਚ ਸਹਿ-ਆਰੋਪੀ ਬਣਾਇਆ ਗਿਆ ਹੈ।

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੇ ਜਾਣ ਤੋਂ ਬਾਅਦ ਪਾਰਟੀ ਗੁੱਸੇ ਵਿੱਚ ਆ ਗਈ ਹੈ। ਪਾਰਟੀ ਵਰਕਰਾਂ ਨੇ ਸੜਕ ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੇ ਮੱਦੇਨਜ਼ਰ, ਦਿੱਲੀ ਵਿੱਚ ਕਾਂਗਰਸ ਦਫ਼ਤਰ ਦੇ ਬਾਹਰ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ। ਦੁਪਹਿਰ ਨੂੰ ਸਾਰੇ ਪਾਰਟੀ ਹੈੱਡਕੁਆਰਟਰਾਂ ਵਿੱਚ ਕਾਂਗਰਸ ਵੱਲੋਂ ਪ੍ਰਦਰਸ਼ਨ ਦੀਆਂ ਤਿਆਰੀਆਂ ਹਨ। ਸਚਿਨ ਪਾਇਲਟ ਨੇ ਕਿਹਾ ਕਿ ਇਸ ਰਾਹੀਂ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ।