Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
ਕਾਂਗਰਸ ਦੀ ਟਿਕਟ ਤੇ ਤਰਨਤਾਰਨ ਵਿਧਾਨ ਸਭਾ ਉਪ ਚੋਣ ਲੜਨ ਵਾਲੇ ਕਰਨਬੀਰ ਸਿੰਘ ਬਾਰੇ, ਨਵਜੋਤ ਕੌਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਟਿਕਟ ਹਾਸਲ ਕਰਨ ਲਈ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 5 ਕਰੋੜ ਰੁਪਏ ਦਿੱਤੇ ਸਨ। ਉੱਧਰ, ਕਰਨਬੀਰ ਸਿੰਘ ਬੁਰਜ ਨੇ ਨਵਜੋਤ ਕੌਰ ਦੇ ਦੋਸ਼ਾਂ ਨੂੰ ਸਪੱਸ਼ਟ ਤੌਰ ਤੇ ਨਕਾਰ ਦਿੱਤਾ ਹੈ।
ਪੰਜਾਬ ਕਾਂਗਰਸ ਯੂਨਿਟ ਨੇ ਨਵਜੋਤ ਕੌਰ ਸਿੱਧੂ ਦੀ ਪਾਰਟੀ ਵਿਰੋਧੀ ਬਿਆਨਾਂ ਕਾਰਨ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ ਕਰ ਦਿੱਤੀ ਹੈ ਤੇ ਇਸ ਦਾ ਇੱਕ ਵੱਡਾ ਕਾਰਨ ਕਰਨਬੀਰ ਸਿੰਘ ਬੁਰਜ ਬਾਰੇ ਉਨ੍ਹਾਂ ਦੀਆਂ ਟਿੱਪਣੀਆਂ ਹਨ। ਕਾਂਗਰਸ ਦੀ ਟਿਕਟ ਤੇ ਤਰਨਤਾਰਨ ਵਿਧਾਨ ਸਭਾ ਉਪ ਚੋਣ ਲੜਨ ਵਾਲੇ ਕਰਨਬੀਰ ਸਿੰਘ ਬਾਰੇ, ਨਵਜੋਤ ਕੌਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਟਿਕਟ ਹਾਸਲ ਕਰਨ ਲਈ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 5 ਕਰੋੜ ਰੁਪਏ ਦਿੱਤੇ ਸਨ। ਉੱਧਰ, ਕਰਨਬੀਰ ਸਿੰਘ ਬੁਰਜ ਨੇ ਨਵਜੋਤ ਕੌਰ ਦੇ ਦੋਸ਼ਾਂ ਨੂੰ ਸਪੱਸ਼ਟ ਤੌਰ ਤੇ ਨਕਾਰ ਦਿੱਤਾ ਹੈ। ਕਰਨਬੀਰ ਨੇ ਕਿਹਾ ਕਿ ਉਨ੍ਹਾਂ ਨੇ ਤਰਨਤਾਰਨ ਵਿਧਾਨ ਸਭਾ ਉਪ ਚੋਣ ਲੜਨ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ਜਾਂ ਪਾਰਟੀ ਨੂੰ ਕੋਈ ਪੈਸਾ ਨਹੀਂ ਦਿੱਤਾ, ਨਾ ਹੀ ਉਨ੍ਹਾਂ ਨੇ ਪਾਰਟੀ ਦੇ ਫੰਡਾਂ ਚ ਕੋਈ ਪੈਸਾ ਜਾਂ ਦਾਨ ਦਿੱਤਾ।
Published on: Dec 09, 2025 12:40 PM IST
