ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?

Congress ਦੇ ਸਟਾਰ ਪ੍ਰਚਾਰਕਾਂ ਵਿੱਚੋਂ Navjot Singh Sidhu ਦਾ ਨਾਮ ਗਾਇਬ, ਕੀ ਹੈ ਕਾਰਨ?

tv9-punjabi
TV9 Punjabi | Published: 05 Jun 2025 17:44 PM

ਨਵਜੋਤ ਸਿੰਘ ਸਿੱਧੂ ਨੇ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਕਾਂਗਰਸ ਪਾਰਟੀ ਤੋਂ ਦੂਰੀ ਬਣਾ ਲਈ ਸੀ। ਉਦੋਂ ਤੋਂ ਉਹ ਪਾਰਟੀ ਦਫ਼ਤਰ ਵੀ ਨਹੀਂ ਆਏ। ਉਹ ਸਿਰਫ਼ ਆਪਣੇ ਕਰੀਬੀ ਆਗੂਆਂ ਨੂੰ ਮਿਲਦੇ ਸਨ। ਇਸ ਤੋਂ ਬਾਅਦ ਉਹ ਟੀਵੀ ਕੁਮੈਂਟਰੀ ਵਿੱਚ ਆ ਗਏ। ਉਨ੍ਹਾਂ ਆਪਣਾ ਪੂਰਾ ਧਿਆਨ ਇਸ ਤੇ ਲਗਾ ਦਿੱਤਾ। ਇਸ ਦੌਰਾਨ ਪਿਛਲੇ ਸਾਲ ਮਾਰਚ ਵਿੱਚ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ, ਮੀਡੀਆ ਨੇ ਚੰਡੀਗੜ੍ਹ ਦੇ ਰਾਜਪਾਲ ਭਵਨ ਦੇ ਬਾਹਰ ਸਿੱਧੂ ਤੋਂ ਪੁੱਛਿਆ ਸੀ ਕਿ ਕੀ ਉਹ ਲੋਕ ਸਭਾ ਚੋਣਾਂ ਲੜਨਗੇ।

ਲੁਧਿਆਣਾ ਵਿੱਚ 19 ਜੂਨ ਨੂੰ ਪੱਛਮੀ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਆਪਣੇ ਉਮੀਦਵਾਰ ਨੂੰ ਮਜ਼ਬੂਤ ​​ਕਰਨ ਅਤੇ ਉਸ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਕਾਂਗਰਸ ਹਾਈ ਕਮਾਂਡ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਸੀਨੀਅਰ ਕਾਂਗਰਸੀ ਨੇਤਾ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਸੂਚੀ ਵਿੱਚੋਂ ਬਾਹਰ ਹਨ।ਸਿੱਧੂ ਕਾਂਗਰਸ ਪਾਰਟੀ ਦੇ ਇੱਕ ਵੱਡੇ ਬੁਲਾਰੇ ਹਨ। ਉਨ੍ਹਾਂ ਦਾ ਨਾਮ ਸਟਾਰ ਪ੍ਰਚਾਰਕਾਂ ਵਿੱਚ ਨਾ ਹੋਣਾ ਕਿਸੇ ਤਰ੍ਹਾਂ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਨੂੰ ਪ੍ਰਭਾਵਿਤ ਕਰੇਗਾ। ਸੂਚੀ ਵਿੱਚ ਸਭ ਤੋਂ ਉੱਪਰ ਨਾਮ ਭੁਪੇਸ਼ ਬਘੇਲ ਦਾ ਹੈ।