ਕੀ ਲੋਕ ਸਭਾ ਚੋਣਾਂ ਚ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਐਂਟਰੀ?
ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਹਰਾ ਦਿੱਤਾ ਹੈ। ਅਪਰੇਸ਼ਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਨਾਲ ਦੋ ਫੋਟੋਆਂ ਸਾਂਝੀਆਂ ਕੀਤੀਆਂ ਅਤੇ ਅਪਰੇਸ਼ਨ ਬਾਰੇ ਜਾਣਕਾਰੀ ਦਿੱਤੀ।
ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ ਵੀਰਵਾਰ ਨੂੰ ਹਰਿਆਣਾ ਦੇ ਇੱਕ ਹਸਪਤਾਲ ਵਿੱਚ ਕੈਂਸਰ ਦਾ ਆਪ੍ਰੇਸ਼ਨ ਹੋਇਆ। ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ, ਕਾਂਗਰਸ ਨੇਤਾ ਨੇ ਲਿਖਿਆ ਕਿ ਦੁਰਲੱਭ ਮੈਟਾਸਟੇਸਿਸ ਦਾ ਆਪ੍ਰੇਸ਼ਨ ਸਾਢੇ ਤਿੰਨ ਘੰਟੇ ਤੱਕ ਚੱਲਿਆ… ਪ੍ਰਭਾਵਿਤ ਚਮੜੀ ਨੂੰ ਹਟਾ ਦਿੱਤਾ ਗਿਆ ਅਤੇ ਫਲੈਪ ਨਾਲ ਦੁਬਾਰਾ ਬਣਾਇਆ ਗਿਆ। ਅਪਰੇਸ਼ਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਤਨੀ ਨਵਜੋਤ ਕੌਰ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਕ ਫੋਟੋ ‘ਚ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਜੂਸ ਪੀ ਰਹੀ ਹੈ ਅਤੇ ਸਿੱਧੂ ਉਨ੍ਹਾਂ ਦੇ ਨਾਲ ਖੜ੍ਹੇ ਹਨ, ਜਦਕਿ ਦੂਜੀ ਤਸਵੀਰ ‘ਚ ਆਪਰੇਸ਼ਨ ਕਰਨ ਵਾਲਾ ਡਾਕਟਰ ਵੀ ਦੋਹਾਂ ਦੇ ਨਾਲ ਮੌਜੂਦ ਹੈ। ਦੱਸ ਦੇਈਏ ਕਿ ਕਾਂਗਰਸ ਨੇਤਾ ਨੇ ਆਪਣੀ ਪਤਨੀ ਦਾ ਹਵਾਲਾ ਦਿੰਦੇ ਹੋਏ ਚੋਣ ਨਾ ਲੜਨ ਦੀ ਗੱਲ ਕਹੀ ਸੀ। ਵੀਡੀਓ ਦੇਖੋ
Follow Us
Latest Videos
BRICS Summit : ਬ੍ਰਿਕਸ ਸਮਿਟ 'ਚ ਮੋਦੀ-ਪੁਤਿਨ ਦੀ ਗਰਮਜੋਸ਼ੀ ਭਰੀ ਮੁਲਾਕਾਤ, ਇੱਕ ਇਤਿਹਾਸਕ ਪਲ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ