26 ਜਨਵਰੀ ਨੂੰ ਹੋਏਗੀ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਦੀ ਰਿਹਾਈ, ਪਰਿਵਾਰ ਤੇ ਸਮਰਥਕਾਂ ਵੱਲੋਂ ਕੀਤਾ ਜਾਵੇਗਾ ਗ੍ਰੈਂਡ ਵੇਲਕਮ

| Edited By:

Jan 12, 2023 | 7:25 PM

ਪੰਜਾਬ 'ਚ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਜੇਲ 'ਚੋਂ ਰਿਹਾਈ ਦੀ ਚਰਚਾ ਜ਼ੋਰਾਂ 'ਤੇ ਹੈ। ਨਵਜੋਤ ਸਿੰਘ ਦੇ ਮੀਡਿਆ ਸਲਾਹਕਾਰ ਸੁਰੇਂਦਰ ਢੱਲਾ ਦੇ ਮੁਤਾਬਕ ਨਵਜੋਤ ਸਿੰਘ ਸਿੱਧੂ 26 ਜਨਵਰੀ ਦੀ ਸਵੇਰ ਨੂੰ ਰਿਹਾਅ ਹੋ ਸਕਦੇ ਹਨ।

ਪੰਜਾਬ ‘ਚ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਜੇਲ ‘ਚੋਂ ਰਿਹਾਈ ਦੀ ਚਰਚਾ ਜ਼ੋਰਾਂ ‘ਤੇ ਹੈ। ਨਵਜੋਤ ਸਿੰਘ ਦੇ ਮੀਡਿਆ ਸਲਾਹਕਾਰ ਸੁਰੇਂਦਰ ਢੱਲਾ ਦੇ ਮੁਤਾਬਕ ਨਵਜੋਤ ਸਿੰਘ ਸਿੱਧੂ 26 ਜਨਵਰੀ ਦੀ ਸਵੇਰ ਨੂੰ ਰਿਹਾਅ ਹੋ ਸਕਦੇ ਹਨ। ਅਜਿਹੇ ‘ਚ ਕਾਂਗਰਸੀ ਆਗੂ ਲਗਾਤਾਰ ਉਨ੍ਹਾਂ ਨੂੰ ਮਿਲ ਰਹੇ ਹਨ।ਪਰ ਇਸ ਦੇ ਨਾਲ ਹੀ ਇਹ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਵਿੱਚ ਦੇਰੀ ਹੋ ਸਕਦੀ ਹੈ। ਦਰਅਸਲ, 26 ਜਨਵਰੀ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ 66 ਫੀਸਦੀ ਕੈਦੀਆਂ ਨੂੰ ਰਿਹਾਅ ਕਰਨ ਵਾਲੀ ਕੇਂਦਰ ਸਰਕਾਰ ਦੀ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਯੋਜਨਾ ਦੇ ਲਾਭਪਾਤਰੀਆਂ ਦੀ ਸੂਚੀ ‘ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ।ਅਜਿਹੇ ‘ਚ ਉਮੀਦ ਜਤਾਈ ਜਾ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਵੀ ਜਲਦ ਹੀ ਜੇਲ ‘ਚੋਂ ਬਾਹਰ ਆ ਜਾਣਗੇ। ਦੂਜੇ ਪਾਸੇ ਕਾਂਗਰਸ ਨੂੰ ਡਰ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਛੇਤੀ ਰਿਹਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਰੁਕਾਵਟ ਪਾਈ ਜਾ ਸਕਦੀ ਹੈ।