Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ…ਇਹ ਹਨ ਅਹੁਦੇਦਾਰ

| Edited By: Isha Sharma

| Oct 18, 2024 | 5:01 PM

ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ 12 ਮਾਰਚ 2024 ਨੂੰ ਉਹ ਪਹਿਲੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਚੁਣੇ ਗਏ ਸਨ। ਹਰਿਆਣਾ ਵਿੱਚ ਭਾਜਪਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਸ ਵਾਰ ਭਾਰਤੀ ਜਨਤਾ ਪਾਰਟੀ ਪੂਰੇ ਬਹੁਮਤ ਨਾਲ ਸੱਤਾ ਵਿੱਚ ਆਈ ਹੈ। ਪਿਛਲੇ 10 ਸਾਲਾਂ ਤੋਂ ਸੱਤਾ ਤੇ ਕਾਬਜ਼ ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੇ 37 ਸੀਟਾਂ ਤੇ ਜਿੱਤ ਦਰਜ ਕੀਤੀ ਹੈ।

ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ, ਭਾਜਪਾ ਸ਼ਾਸਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਕਈ ਭਾਜਪਾ ਆਗੂ ਸ਼ਾਮਲ ਹੋਏ। ਇਸ ਸਮਾਗਮ ਲਈ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਹਰਿਆਣਾ ਵਿੱਚ ਪਿਛਲੇ 10 ਸਾਲਾਂ ਤੋਂ ਸੱਤਾ ਵਿੱਚ ਰਹੀ ਭਾਜਪਾ ਨੇ ਇਸ ਵਾਰ ਪੂਰੇ ਬਹੁਮਤ ਨਾਲ ਸਰਕਾਰ ਬਣਾਈ ਹੈ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ, ਜਦਕਿ ਕਾਂਗਰਸ ਨੇ 37 ਸੀਟਾਂ ਜਿੱਤੀਆਂ ਹਨ।

Published on: Oct 17, 2024 03:11 PM