Baba Siddiqui Murder: ਮੁੰਬਈ ‘ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
ਰਾਸ਼ਟਰਵਾਦੀ ਕਾਂਗਰਸ ਪਾਰਟੀ (ਅਜੀਤ ਪਵਾਰ ਧੜੇ) ਦੇ ਆਗੂ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਬਾਬਾ ਸਿੱਦੀਕੀ 'ਤੇ ਤਿੰਨ ਰਾਉਂਡ ਫਾਇਰ ਕੀਤੇ। ਗੋਲੀਬਾਰੀ ਦੌਰਾਨ ਉਸ ਦੀ ਛਾਤੀ ਅਤੇ ਪੇਟ ਵਿਚ ਗੋਲੀ ਲੱਗੀ।
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਅਜੀਤ ਪਵਾਰ ਧੜੇ ਦੇ ਆਗੂ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਬਾਬਾ ਸਿੱਦੀਕੀ ‘ਤੇ ਦੋ ਤੋਂ ਤਿੰਨ ਰਾਉਂਡ ਫਾਇਰ ਕੀਤੇ। ਬਾਬਾ ਸਿੱਦੀਕੀ ਦੇ ਪੇਟ ਅਤੇ ਛਾਤੀ ਵਿੱਚ ਗੋਲੀ ਲੱਗੀ ਹੈ। ਇਹ ਘਟਨਾ ਬਾਂਦਰਾ ਈਸਟ ‘ਚ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਬੇਟੇ ਦੇ ਦਫਤਰ ਤੋਂ ਬਾਹਰ ਜਾ ਰਹੇ ਸਨ। ਬਾਬਾ ਸਿੱਦੀਕੀ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਉਸ ਨੂੰ ਤੁਰੰਤ ਲੀਲਾਵਤੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਦੋਸ਼ੀ ਸ਼ੂਟਰ ਹੋ ਸਕਦੇ ਹਨ। ਵੀਡੀਓ ਦੇਖੋ
