ਨੇਪਾਲ ‘ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ ‘ਚ ਟਕਰਾਏ, 1 ਦੀ ਮੌਤ
ਜਾਣਕਾਰੀ ਮੁਤਾਬਕ, ਮੰਗਲਵਾਰ (3 ਨਵੰਬਰ) ਸਵੇਰੇ ਨੇਪਾਲ ਦੇ ਮਾਊਂਟ ਐਵਰੈਸਟ ਖੇਤਰ ਵਿੱਚ ਫੇਰਿਚੇ ਹੈਲੀਪੈਡ 'ਤੇ ਉਤਰਦੇ ਸਮੇਂ ਦੋ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ ਅਤੇ ਹਾਦਸਾਗ੍ਰਸਤ ਹੋ ਗਏ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।
Nepal Helicopter Crash: ਨੇਪਾਲ ਦੇ ਐਵਰੈਸਟ ਬੇਸ ਕੈਂਪ ‘ਤੇ ਦੋ ਹੈਲੀਕਾਪਟਰ ਆਪਸ ਵਿੱਚ ਟਕਰਾ ਕੇ ਕ੍ਰੈਸ਼ ਹੋ ਗਏ। ਇਸ ਹਾਦਸੇ ਵਿੱਚ ਇੱਕ ਵਿਦੇਸ਼ੀ ਨਾਗਰਿਕ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖ਼ਮੀ ਹੋਏ ਹਨ। ਇਹ ਘਟਨਾ ਨੇਪਾਲ ਦੇ ਮਾਊਂਟ ਐਵਰੈਸਟ ਖੇਤਰ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਹੈਲੀਕਾਪਟਰ ਫਿਸ਼ ਟੇਲ ਏਅਰ ਅਤੇ ਡਾਇਨੇਸਟੀ ਏਅਰ ਦੇ ਸਨ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ।
Published on: Nov 03, 2026 12:42 PM
Follow Us
Latest Videos
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ