Nepal Protest ਪ੍ਰਦਰਸ਼ਨ ਦੌਰਾਨ Tribhuvan Airport ‘ਤੇ ਫਸੇ 400 ਭਾਰਤੀ , ਲੋਕਾਂ ਨੇ ਸੁਣਾਈ ਰੱਡਬੀਤੀ!
ਨਾ ਤਾਂ ਯਾਤਰੀਆਂ ਲਈ ਕੋਈ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨਾ ਹੀ ਅੱਗੇ ਦੀ ਯਾਤਰਾ ਲਈ ਕੋਈ ਸਪੱਸ਼ਟ ਜਾਣਕਾਰੀ ਦਿੱਤੀ ਗਈ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਅਤੇ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਕੋਈ ਠੋਸ ਜਵਾਬ ਨਹੀਂ ਮਿਲਿਆ।
ਨੇਪਾਲ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਸੈਂਕੜੇ ਭਾਰਤੀ ਯਾਤਰੀ ਕਾਠਮਾਂਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਫਸੇ ਹੋਏ ਹਨ। ਇੱਕ ਯਾਤਰੀ ਨੇ ਦੱਸਿਆ ਕਿ ਸਵੇਰੇ 10 ਵਜੇ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ, ਉਨ੍ਹਾਂ ਦੀ ਉਡਾਣ ਵਿੱਚ ਦੇਰੀ ਹੋ ਗਈ ਅਤੇ ਦੁਪਹਿਰ 1 ਵਜੇ ਤੱਕ ਹਵਾਈ ਅੱਡਾ ਬੰਦ ਕਰਨ ਦਾ ਐਲਾਨ ਹੋ ਗਿਆ। ਏਅਰ ਇੰਡੀਆ ਅਤੇ ਇੰਡੀਗੋ ਨੇ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ, ਜਿਸ ਕਾਰਨ ਯਾਤਰੀ ਬੁਰੀ ਤਰ੍ਹਾਂ ਨਾਲ ਖੱਜਲ-ਖੁਆਰ ਹੋ ਰਹੇ ਹਨ। ਨਾ ਤਾਂ ਯਾਤਰੀਆਂ ਲਈ ਕੋਈ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨਾ ਹੀ ਅੱਗੇ ਦੀ ਯਾਤਰਾ ਲਈ ਕੋਈ ਸਪੱਸ਼ਟ ਜਾਣਕਾਰੀ ਦਿੱਤੀ ਗਈ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਅਤੇ ਭਾਰਤੀ ਦੂਤਾਵਾਸ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ, ਕੋਈ ਠੋਸ ਜਵਾਬ ਨਹੀਂ ਮਿਲਿਆ। ਯਾਤਰੀਆਂ ਨੇ ਦੱਸਿਆ ਕਿ ਏਅਰਲਾਈਨਜ਼ ਦੇ ਸਟਾਫ ਨੇ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਬਾਹਰ ਜਾਣ ਲਈ ਕਿਹਾ, ਜਦੋਂ ਕਿ ਉਹ ਹਵਾਈ ਅੱਡੇ ਦੇ ਅੰਦਰ ਸੁਰੱਖਿਅਤ ਮਹਿਸੂਸ ਕਰ ਰਹੇ ਸਨ ਕਿਉਂਕਿ ਸੜਕਾਂ ‘ਤੇ ਹਿੰਸਕ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਦੇਖੋ ਵੀਡੀਓ