ਭਾਰਤ-ਕੈਨੇਡਾ ਵਿਵਾਦ ਦਰਮਿਆਨ NIA ਨੇ ਅੱਤਵਾਦੀ ਹਰਦੀਪ ਨਿੱਝਰ ਦੇ ਜਲੰਧਰ ਸਥਿਤ ਘਰ ‘ਤੇ ਲਗਾਇਆ ਨੋਟਿਸ

Sep 23, 2023 | 5:00 PM

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਕੈਨੇਡਾ 'ਚ ਮਾਰੇ ਗਏ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਪੰਜਾਬ ਦੇ ਜਲੰਧਰ 'ਚ ਸਥਿਤ ਘਰ 'ਤੇ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਚਿਪਕਾਇਆ ਹੈ।

ਭਾਰਤ ਸਰਕਾਰ ਲਗਾਤਾਰਅੱਤਵਾਦੀਆਂ(Terrorists)ਤੇ ਸਖਤੀ ਕਰ ਰਹੀ ਹੈ ਤੇ ਹੁਣ ਨਿੱਝਰ ਦੀ ਜਾਇਦਾਦ ਵੀ ਜਬਤ ਕਰਨ ਦੀ ਤਿਆਰੀ ਹੈ ਇਸਦੇ ਤਹਿਤ ਨਿੱਝਰ ਦੇ ਜਲੰਧਰ ਦੇ ਘਰ ਤੇ ਚਿਪਕਾਇਆ ਨੋਟਿਸ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਜਾਰੀ ਕੀਤਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਐਨਆਈਏ ਨੇ ਹਰਦੀਪ ਸਿੰਘ ਨਿੱਝਰ ਦੀ ਅਚੱਲ ਜਾਇਦਾਦ ਨੂੰ ਜ਼ਬਤ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਰਿਸ਼ਤੇਦਾਰ 11 ਅਕਤੂਬਰ ਨੂੰ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰ ਸਕਦੇ ਹਨ। ਪੇਸ਼ ਨਾ ਹੋਣ ਤੇ ਜਾਇਦਾਦ ਜ਼ਬਤ ਕੀਤੀ ਜਾਵੇਗੀ।

ਹਰਦੀਪ ਸਿੰਘ ਨਿੱਝਰ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਸਨ। ਭਾਰਤ ਦੀ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ ਹਾਲ ਹੀ ਚ ਜਾਰੀ ਕੀਤੀ ਗਈ 40 ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ ਚ ਨਿੱਝਰ ਦਾ ਨਾਂ ਸੀ। ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਜਨਮਤ ਸੰਗ੍ਰਹਿ ਕਰਵਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਸੀ। ਨਿੱਝਰ ਅਤੇ ਉਸ ਦੀ ਜਥੇਬੰਦੀ ਦਾ ਨਾਂ ਪੰਜਾਬ ਵਿੱਚ ਹਿੰਸਾ ਅਤੇ ਅਪਰਾਧ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਹੀ ਉਸ ਨੂੰ ਲੋੜੀਂਦੇ ਅੱਤਵਾਦੀ ਦੀ ਸੂਚੀ ਚ ਪਾ ਦਿੱਤਾ ਗਿਆ। ਸਤੰਬਰ-2020 ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਇਸ ਤੋਂ ਬਾਅਦ ਜਲੰਧਰ ਦੇ ਪਿੰਡ ਭਾਰਸਿੰਘਪੁਰਾ ਵਿੱਚ ਨਿੱਝਰ ਦੀ ਜਾਇਦਾਦ ਵੀ ਕੁਰਕ ਕੀਤੀ ਗਈ

ਹਰਦੀਪ ਸਿੰਘ ਨਿੱਝਰ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਭਾਰਸਿੰਘਪੁਰਾ ਦਾ ਵਸਨੀਕ ਸੀ। ਕੈਨੇਡਾ ਵਿੱਚ ਰਹਿੰਦਿਆਂ ਨਿੱਝਰ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨੇੜੇ ਆਇਆ ਸੀ। ਪੰਨੂ ਅਤੇ ਨਿੱਝਰ ਦੀ ਨੇੜਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਤੋਂ ਹੀ ਪੰਨੂੰ ਭੜਕਿਆ ਹੋਇਆ ਹੈ ਅਤੇ ਭਾਰਤ ਦੇ ਖਿਲਾਫ ਅਤੇ ਖਾਲਿਸਤਾਨ ਦੇ ਸਮਰਥਨ ਵਿਚ ਕੈਨੇਡਾ ਰਾਏਸ਼ੁਮਾਰੀ ਕਰਵਾਉਣ ਦਾ ਦਾਅਵਾ ਕਰ ਰਿਹਾ ਹੈ।