Lawrence Bishnoi ਦੇ ਭਰਾ ਅਨਮੋਲ ‘ਤੇ NIA ਨੇ ਕੱਸਿਆ ਸ਼ਿੰਕਜਾ, ਲੁੱਕਆਊਟ ਸਰਕੂਲਰ ਜਾਰੀ

| Edited By: Kusum Chopra

| Oct 25, 2024 | 1:41 PM IST

Lawrance Bishnoi: ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਸਿੱਦੀਕੀ ਦਾ ਕਤਲ ਅਭਿਨੇਤਾ ਸਲਮਾਨ ਖਾਨ ਨਾਲ ਨਜ਼ਦੀਕੀ ਸਬੰਧਾਂ ਕਾਰਨ ਕੀਤੀ ਗਈ ਹੈ। ਡਿਜੀਟਲ ਸਬੂਤਾਂ ਤੋਂ ਪਤਾ ਲੱਗਾ ਹੈ ਕਿ ਅਨਮੋਲ ਬਿਸ਼ਨੋਈ ਇੱਕ ਸ਼ੂਟਰ ਅਤੇ ਸਾਜ਼ਿਸ਼ ਰਚਣ ਵਾਲੇ ਪ੍ਰਵੀਨ ਲੋਨਕਰ ਦੇ ਸੰਪਰਕ ਵਿੱਚ ਸੀ। ਅਜਿਹੇ ਸੰਕੇਤ ਮਿਲੇ ਹਨ ਕਿ ਅਨਮੋਲ ਕੈਨੇਡਾ ਅਤੇ ਅਮਰੀਕਾ ਤੋਂ ਮੁਲਜ਼ਮਾਂ ਦੇ ਸੰਪਰਕ ਵਿੱਚ ਸੀ।

NIA ਨੇ ਲਾਰੇਂਸ ਬਿਸ਼ਨੋਈ ਗੈਂਗ ‘ਤੇ ਸ਼ਿਕੰਜਾ ਕੱਸਣ ਦੀ ਕੋਸ਼ਿਸ਼ ਕੀਤੀ ਹੈ। ਲਾਰੇਂਸ ਦੇ ਭਰਾ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕੈਨੇਡਾ ਅਤੇ ਅਮਰੀਕਾ ਤੋਂ ਬਿਸ਼ਨੋਈ ਗੈਂਗ ਚਲਾ ਰਿਹਾ ਹੈ। ਅਨਮੋਲ ਬਿਸ਼ਨੋਈ ਦਾ ਨਾਂ ਮੋਸਟ ਵਾਂਟੇਡ ਦੀ ਸੂਚੀ ‘ਚ ਸ਼ਾਮਲ ਹੈ। ਹਾਲ ਹੀ ‘ਚ ਸਲਮਾਨ ਖਾਨ ਦੇ ਕਰੀਬੀ ਬਾਬਾ ਸਿੱਦੀਕੀ ਦੇ ਕਤਲ ਕੇਸ ‘ਚ ਅਨਮੋਲ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਸੀ। ਉਸ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਲਗਾਤਾਰ ਸ਼ੂਟਰਾਂ ਦੇ ਸੰਪਰਕ ਵਿੱਚ ਸੀ। ਅਨਮੋਲ ਖਿਲਾਫ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ। ਵੀਡੀਓ ਦੇਖੋ
Published on: Oct 25, 2024 01:41 PM IST