ਭਾਰਤ ਵਿੱਚ ਹੀ ਨਹੀਂ ਸਗੋਂ ਰੂਸ ਵਿੱਚ ਵੀ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਲੋਕਾਂ 'ਚ ਉਤਸ਼ਾਹ Punjabi news - TV9 Punjabi

ਭਾਰਤ ਵਿੱਚ ਹੀ ਨਹੀਂ ਸਗੋਂ ਰੂਸ ਵਿੱਚ ਵੀ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਲੋਕਾਂ ‘ਚ ਉਤਸ਼ਾਹ

Published: 

20 Jan 2024 22:04 PM

ਭਾਰਤ 'ਚ ਹੀ ਨਹੀਂ ਬਲਕਿ ਰੂਸ 'ਚ ਵੀ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਰੂਸ ਦੀ ਰਾਜਧਾਨੀ ਮਾਸਕੋ ਵਿੱਚ 22 ਜਨਵਰੀ ਦੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਜੋਸ਼ ਅਤੇ ਉਤਸ਼ਾਹ ਤੋਂ ਪਤਾ ਚੱਲਦਾ ਹੈ ਕਿ ਭਾਰਤ ਵਿੱਚ ਹੀ ਨਹੀਂ ਸਗੋਂ ਮਾਸਕੋ ਵਿੱਚ ਵੀ ਲੋਕ 22 ਜਨਵਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Follow Us On

ਭਾਰਤ ‘ਚ ਹੀ ਨਹੀਂ ਬਲਕਿ ਰੂਸ ‘ਚ ਵੀ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਰੂਸ ਦੀ ਰਾਜਧਾਨੀ ਮਾਸਕੋ ਵਿੱਚ 22 ਜਨਵਰੀ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਜੋਸ਼ ਅਤੇ ਉਤਸ਼ਾਹ ਤੋਂ ਪਤਾ ਚੱਲਦਾ ਹੈ ਕਿ ਭਾਰਤ ਵਿੱਚ ਹੀ ਨਹੀਂ ਸਗੋਂ ਮਾਸਕੋ ਵਿੱਚ ਵੀ ਲੋਕ 22 ਜਨਵਰੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਜਦੋਂ 22 ਜਨਵਰੀ ਨੂੰ ਅਯੁੱਧਿਆ ‘ਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾਵੇਗੀ। ਭਾਰਤ ਤੋਂ 4300 ਕਿਲੋਮੀਟਰ ਦੂਰ ਮਾਸਕੋ ਵਿੱਚ ਇੱਕ ਵਿਸ਼ਾਲ ਰਾਮਲੀਲਾ ਦਾ ਆਯੋਜਨ ਕੀਤਾ ਜਾਵੇਗਾ। ਇੰਡੋ-ਰਸ਼ੀਅਨ ਫਰੈਂਡਸ਼ਿਪ ਸੁਸਾਇਟੀ ਵੱਲੋਂ ਜ਼ੋਰਦਾਰ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਰਾਮਲੀਲਾ ਦੀ ਸਭ ਤੋਂ ਖਾਸ ਗੱਲ ਇਹ ਹੋਵੇਗੀ ਕਿ ਇਸ ‘ਚ ਹਿੱਸਾ ਲੈਣ ਵਾਲੇ ਜ਼ਿਆਦਾਤਰ ਕਲਾਕਾਰ ਰੂਸੀ ਹੋਣਗੇ।

Exit mobile version