ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ , ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੰਗਤਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ , ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੰਗਤਾਂ

isha-sharma
Isha Sharma | Updated On: 11 Jul 2023 14:51 PM

ਕਿਹਾ ਜਾਂਦਾ ਹੈ ਕਿ ਜਦੋਂ ਗੁਰੂ ਹਰਕਿਸ਼ਨ ਸਿੰਘ ਜੀ ਦਿੱਲੀ ਪਹੁੰਚੇ ਤਾਂ ਦਿੱਲੀ ਨੂੰ ਚੇਚਕ ਦੀ ਮਹਾਂਮਾਰੀ ਨੇ ਘੇਰ ਲਿਆ ਸੀ ਅਤੇ ਗੁਰੂ ਜੀ ਨੇ ਇਸ ਬੰਗਲੇ ਵਿਚਲੇ ਲੋਕਾਂ ਦਾ ਇਲਾਜ ਬੰਗਲੇ ਦੇ ਅੰਦਰ ਸਰੋਵਰ ਦੇ ਪਵਿੱਤਰ ਜਲ ਨਾਲ ਕੀਤਾ ਸੀ।

ਸ਼੍ਰੀ ਹਰਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁੱਖ ਜਾਏ ! ਅੱਜ ਸਿਖਾਂ ਦੇ ਅੱਠਵੇਂ ਗੁਰੂ ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ ਹੈ। ਗੁਰੂ ਹਰਕਿਸ਼ਨ ਜੀ ਦਾ ਜਨਮ 17 ਜੁਲਾਈ 1656 ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਸਿੱਖ ਧਰਮ ਦੇ ਸੱਤਵੇਂ ਗੁਰੂ, ਗੁਰੂ ਹਰਿ ਰਾਏ ਜੀ ਸਨ ਅਤੇ ਉਨ੍ਹਾਂ ਦੀ ਮਾਤਾ ਦਾ ਨਾਮ ਕਿਸ਼ਨ ਕੌਰ ਸੀ। ਗੁਰੂ ਹਰਕਿਸ਼ਨ ਜੀ ਬਚਪਨ ਤੋਂ ਹੀ ਬਹੁਤ ਗੰਭੀਰ ਅਤੇ ਸਹਿਣਸ਼ੀਲ ਸਨ। ਉਹ 5 ਸਾਲ ਦੀ ਉਮਰ ਵਿੱਚ ਵੀ ਅਧਿਆਤਮਿਕ ਅਭਿਆਸ ਵਿੱਚ ਰੁੱਝ ਗਿਆ ਸੀ। ਉਨ੍ਹਾਂ ਦੇ ਪਿਤਾ ਗੁਰੂ ਹਰਿ ਰਾਏ ਜੀ ਨੇ ਉਨ੍ਹਾਂ ਨੂੰ ਹਰ ਪੱਖੋਂ ਯੋਗ ਸਮਝਦੇ ਹੋਏ 1661 ਵਿੱਚ ਗੁਰੂ ਹਰਕਿਸ਼ਨ ਜੀ ਨੂੰ ਗੁਰੂ ਗੱਦੀ ਸੌਂਪੀ।ਗੁਰੂ ਹਰਕਿਸ਼ਨ ਜੀ ਨੇ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਲੋਕਾਂ ਨਾਲ ਦੋਸਤੀ ਕਰਕੇ ਪ੍ਰਸਿੱਧੀ ਪ੍ਰਾਪਤ ਕਰ ਲਈ ਸੀ। ਊਚ-ਨੀਚ ਅਤੇ ਜਾਤ-ਪਾਤ ਦੇ ਭੇਦਭਾਵ ਨੂੰ ਮਿਟਾ ਕੇ ਉਨ੍ਹਾਂ ਨੇ ਸੇਵਾ ਦੀ ਮੁਹਿੰਮ ਸ਼ੁਰੂ ਕੀਤੀ, ਲੋਕ ਉਨ੍ਹਾਂ ਦੀ ਮਨੁੱਖਤਾ ਦੀ ਸੇਵਾ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਨੂੰ ਬਾਲਾ ਪ੍ਰੀਤਮ ਕਿਹਾ ਜਾਂ ਲੱਗ ਗਿਆ।

ਅਜ ਅਠਵੀ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਅਤੇ ਸਰਧਾ ਅਤੇ ਉਤਸ਼ਾਹ ਨਾਲ ਗੁਰੂ ਘਰ ਮੱਥਾ ਟੇਕਿਆ ਅਤੇ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਗਿਆ ਇਸ ਮੌਕੇ ਸ੍ਰੋਮਣੀ ਕਮੇਟੀ ਵਲੌ ਵੀ ਇਸ ਪਾਵਨ ਪਵਿਤਰ ਦਿਹਾੜੇ ਮੌਕੇ ਜਿਥੇ ਸੰਗਤਾ ਨੂੰ ਵਧਾਈ ਦਿੱਤੀ ਗਈ ਉਥੇ ਹੀ ਸੰਗਤਾਂ ਤੇ ਪਹੁੰਚਣ ਤੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।

ਇਸ ਮੌਕੇ ਗਲਬਾਤ ਕਰਦਿਆਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਦਸਿਆ ਕਿ ਅਜ ਸਤਿਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾ ਮਨ ਵਿਚ ਕਾਫੀ ਖੁਸ਼ੀ ਅਤੇ ਉਤਸ਼ਾਹ ਹੈ ਸੰਗਤਾ ਵਡੀ ਗਿਣਤੀ ਵਿਚ ਹਾਜਰੀਆ ਭਰ ਰਹੀਆ ਹਨ ਅਤੇ ਸ੍ਰੋਮਣੀ ਕਮੇਟੀ ਵਲੌ ਪੁਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾ ਜੌ ਸੰਗਤਾ ਨੂੰ ਕਿਸੇ ਕਿਸਮ ਦੀ ਤੰਗੀ ਨਾ ਆਵੇ।ਸੰਗਤਾਂ ਸਵੇਰ ਦੀ ਹੀ ਵਡੀ ਗਿਣਤੀ ਵਿਚ ਗੁਰੂ ਘਰ ਪਹੁੰਚ ਗੁਰੂ ਘਰ ਦੀਆ ਖੁਸ਼ੀਆਂ ਪ੍ਰਾਪਤ ਕਰ ਰਹੀਆ ਹਨ ਅਤੇ ਅਸੀਂ ਦੇਸ਼ਾ ਵਿਦੇਸ਼ਾਂ ਵਿਚ ਵਸਦੀਆਂ ਸੰਗਤਾ ਨੂੰ ਇਸ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੰਦੇ ਹਾ। ਜੱਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਜੀਵਨੀ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਗੁਰੁ ਜੀ ਪੰਜ ਸਾਲ ਦੀ ਉਮਰ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਪਾਵਨ ਪਵਿੱਤਰ ਗੱਦੀ ਦੇ ਮਾਲਿਕ ਬਣੇ ਤੇ ਤਿੰਨ ਸਾਲ ਤਕ ਉਸ ਗਦੀ ਦੇ ਵਿਰਾਜਮਾਨ ਰਹੇ, ਇਸ ਅਰਸੇ ਵਿੱਚ ਬਹੁਤ ਮਹਾਨ ਕਾਰਜ ਕੀਤੇ। ਮਨੁੱਖਤਾ ਦੀ ਭਲਾਈ ਵਾਸਤੇ ਕਈ ਕਾਰਜ ਕੀਤੇ ਸਨ। ਉਣਾ ਕਿਹਾ ਕਿ ਰਹਿਤ ਮਰਿਆਦਾ ਅਨੁਸਾਰ ਜੀਵਨ ਬਤੀਤ ਕਰਨ ਦਾ ਫਲਸਫਾ ਸੀ ਉਹ ਸਿਖਾਇਆ। ਉਣਾ ਕਿਹਾ ਕਿ ਸਤਿਗੁਰੂ ਜੀ ਦਾ ਪ੍ਰਕਾਸ਼ ਪੁਰਬ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾ ਰਹੀ ਹੈ। ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਸਮੁੱਚੀ ਸਿੱਖ ਨਾਨਕ ਨਾਮ ਲੇਵਾ ਸੰਗਤਾਂ ਨੂੰ ਮੁਬਾਰਕਬਾਦ ਦਿੰਦੇ ਹਾਂ।

ਬਾਇਟ:- ਗਿਆਨੀ ਰਘਬੀਰ ਸਿੰਘ, ਜਥੇਦਾਰ ਅਕਾਲ ਤਖਤ ਸਾਹਿਬ

ਦਿੱਲੀ ਦਾ ਪ੍ਰਸਿੱਧ ਗੁਰਦੁਆਰਾ ਬੰਗਲਾ ਸਾਹਿਬ ਹਰਕਿਸ਼ਨ ਜੀ ਦੀ ਯਾਦ ਵਿੱਚ ਬਣਿਆ ਹੋਇਆ ਹੈ। ਗੁਰਦੁਆਰਾ ਬੰਗਲਾ ਸਾਹਿਬ ਅਸਲ ਵਿੱਚ ਇੱਕ ਬੰਗਲਾ ਹੈ ਜੋ 7ਵੀਂ ਸਦੀ ਦੇ ਭਾਰਤੀ ਸ਼ਾਸਕ ਰਾਜਾ ਜੈ ਸਿੰਘ ਦਾ ਸੀ। ਕਿਹਾ ਜਾਂਦਾ ਹੈ ਕਿ ਜਦੋਂ ਔਰੰਗਜ਼ੇਬ ਨੇ ਉਨ੍ਹਾਂ ਨੂੰ ਦਿੱਲੀ ਬੁਲਾਇਆ ਤਾਂ ਉਹ ਇੱਥੇ ਹੀ ਰਹੇ। ਇਹ ਵੀ ਕਿਹਾ ਜਾਂਦਾ ਹੈ ਕਿ ਜਦੋਂ ਗੁਰੂ ਹਰਕਿਸ਼ਨ ਸਿੰਘ ਜੀ ਦਿੱਲੀ ਪਹੁੰਚੇ ਤਾਂ ਦਿੱਲੀ ਨੂੰ ਚੇਚਕ ਦੀ ਮਹਾਂਮਾਰੀ ਨੇ ਘੇਰ ਲਿਆ ਸੀ ਅਤੇ ਗੁਰੂ ਜੀ ਨੇ ਇਸ ਬੰਗਲੇ ਵਿਚਲੇ ਲੋਕਾਂ ਦਾ ਇਲਾਜ ਬੰਗਲੇ ਦੇ ਅੰਦਰ ਸਰੋਵਰ ਦੇ ਪਵਿੱਤਰ ਜਲ ਨਾਲ ਕੀਤਾ ਸੀ। ਉਦੋਂ ਤੋਂ ਉਨ੍ਹਾਂ ਦੀ ਯਾਦ ਵਿੱਚ ਇਸ ਬੰਗਲੇ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ TV9 ਵੀ ਬਾਲਾ ਪ੍ਰੀਤਮ ਗੁਰੂ ਹਰਕ੍ਰਿਸ਼ਨ ਸਾਹਿਬ ਨੂੰ ਨਮਨ ਕਰਦਾ ਹੈ।

Published on: Jul 11, 2023 02:49 PM