ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
VIDEO: ਫੌਜ ਨੇ ਸਵੇਰੇ ਸ਼ੁਰੂ ਕੀਤਾ ਆਪ੍ਰੇਸ਼ਨ ਮਹਾਦੇਵ, ਦੁਪਹਿਰ ਤੱਕ ਤਿੰਨੇ ਅੱਤਵਾਦੀ ਢੇਰ

VIDEO: ਫੌਜ ਨੇ ਸਵੇਰੇ ਸ਼ੁਰੂ ਕੀਤਾ ਆਪ੍ਰੇਸ਼ਨ ਮਹਾਦੇਵ, ਦੁਪਹਿਰ ਤੱਕ ਤਿੰਨੇ ਅੱਤਵਾਦੀ ਢੇਰ

tv9-punjabi
TV9 Punjabi | Updated On: 28 Jul 2025 18:27 PM IST

Operation Mahadev: ਭਾਰਤੀ ਫੌਜ ਦੇ ਚਿਨਾਰ ਕੋਰ ਦੇ ਅਨੁਸਾਰ, ਲਿਡਵਾਸ ਖੇਤਰ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ। ਇਸ ਦੌਰਾਨ, ਅਧਿਕਾਰੀਆਂ ਨੇ ਕਿਹਾ ਕਿ ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਨੇ ਮੁਲਨਾਰ ਦੇ ਜੰਗਲੀ ਖੇਤਰ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੂਤਰਾਂ ਅਨੁਸਾਰ, ਤਿੰਨੋਂ ਵਿਦੇਸ਼ੀ ਅੱਤਵਾਦੀ ਦੱਸੇ ਜਾ ਰਹੇ ਹਨ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ, ਜਿੱਥੇ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਅੱਤਵਾਦੀਆਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਜੰਮੂ-ਕਸ਼ਮੀਰ ਵਿੱਚ ਆਪ੍ਰੇਸ਼ਨ ਮਹਾਦੇਵ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਪਹਿਲਗਾਮ ਅੱਤਵਾਦੀ ਹਮਲਿਆਂ ਵਿੱਚ ਸ਼ਾਮਲ ਸੁਲੇਮਾਨ ਢੇਰ ਕਰ ਦਿੱਤਾ ਗਿਆ ਹੈ। ਉਸ ਤੇ 20 ਲੱਖ ਰੁਪਏ ਦਾ ਇਨਾਮ ਸੀ। 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਮਲਾ ਹੋਇਆ ਸੀ ਜਿਸ ਵਿੱਚ 26 ਨਿਰਦੋਸ਼ ਲੋਕ ਮਾਰੇ ਗਏ ਸਨ। ਸ਼੍ਰੀਨਗਰ ਦੇ ਹਰਵਾਨ ਦੇ ਲਿਡਵਾਸ ਖੇਤਰ ਵਿੱਚ ਸੋਮਵਾਰ ਨੂੰ ਅੱਤਵਾਦੀਆਂ ਖਿਲਾਫ਼ ਆਪ੍ਰੇਸ਼ਨ ਮਹਾਦੇਵ ਸ਼ੁਰੂ ਕੀਤਾ ਗਿਆ ਸੀ। ਇਸ ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਹਾਲਾਂਕਿ, ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ, ਆਪ੍ਰੇਸ਼ਨ ਮਹਾਦੇਵ ਦੇ ਤਹਿਤ 3 ਅੱਤਵਾਦੀ ਮਾਰੇ ਗਏ ਹਨ।

Published on: Jul 28, 2025 06:27 PM