Afghanistan-Pakistan Conflict Escalates: ਅਫਗਾਨਿਸਤਾਨ-ਪਾਕਿਸਤਾਨ ਸਰਹੱਦ ‘ਤੇ ਤਣਾਅ, ਹਵਾਈ ਹਮਲੇ ‘ਚ ਬੱਚੇ ਅਤੇ ਔਰਤਾਂ ਸਣੇ ਕ੍ਰਿਕਟਰ ਦੀ ਮੌਤ

| Edited By: Abhishek Thakur

Oct 18, 2025 | 6:47 PM IST

ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਤਣਾਅ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। 48 ਘੰਟੇ ਦੀ ਜੰਗਬੰਦੀ ਖਤਮ ਹੋਣ ਤੋਂ ਤੁਰੰਤ ਬਾਅਦ, ਪਾਕਿਸਤਾਨ ਨੇ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਕਈ ਇਲਾਕਿਆਂ 'ਤੇ ਹਵਾਈ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿੱਚ ਵੱਡੀ ਗਿਣਤੀ ਵਿੱਚ ਅਫਗਾਨ ਨਾਗਰਿਕ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ।

ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਤਣਾਅ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। 48 ਘੰਟੇ ਦੀ ਜੰਗਬੰਦੀ ਖਤਮ ਹੋਣ ਤੋਂ ਤੁਰੰਤ ਬਾਅਦ, ਪਾਕਿਸਤਾਨ ਨੇ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਕਈ ਇਲਾਕਿਆਂ ‘ਤੇ ਹਵਾਈ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿੱਚ ਵੱਡੀ ਗਿਣਤੀ ਵਿੱਚ ਅਫਗਾਨ ਨਾਗਰਿਕ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਉਨ੍ਹਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਰਿਪੋਰਟਾਂ ਅਨੁਸਾਰ, ਪਕਤਿਕਾ ਦੇ ਅਰਗੁਨ ਅਤੇ ਬਰਮਲ ਜ਼ਿਲ੍ਹਿਆਂ ਵਿੱਚ ਕਈ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਕੰਧਾਰ ਦੇ ਸਪਿਨ ਬੋਲਦਕ ਖੇਤਰ ਵਿੱਚ ਵੀ ਹਵਾਈ ਹਮਲੇ ਕੀਤੇ ਗਏ। ਜਿਸ ਨਾਲ ਫੌਜੀ ਚੌਕੀਆਂ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨੁਕਸਾਨ ਪਹੁੰਚਿਆ। ਡੁਰੰਡ ਲਾਈਨ ਦੇ ਨੇੜੇ ਵੀ ਭਾਰੀ ਗੋਲਾਬਾਰੀ ਦੀ ਰਿਪੋਰਟ ਕੀਤੀ ਗਈ।