Pakistan News: ਪਾਕਿਸਤਾਨ ਨੂੰ ਕਿਉਂ ਪਰੇਸ਼ਾਨ ਕਰ ਰਿਹਾ ਹੈ ਹਮਲੇ ਦਾ ਡਰ,ਕੀ ਹੈ ਕਾਰਨ?

| Edited By: Isha Sharma

Jan 11, 2024 | 3:00 PM IST

ਪਾਕਿਸਤਾਨ ਨੂੰ ਹਮਲੇ ਦਾ ਖ਼ਤਰਾ ਪਰੇਸ਼ਾਨ ਕਰ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ 'ਚ ਚੋਣਾਂ ਹੋਣ ਵਾਲੀਆਂ ਹਨ, ਇਸ ਲਈ ਪਾਕਿਸਤਾਨ ਦੀ ਮੌਜੂਦਾ ਸਰਕਾਰ ਹਮਲੇ ਤੋਂ ਡਰਦੀ ਹੈ। ਪਾਕਿਸਤਾਨ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਕੋਈ ਹਮਲਾ ਹੁੰਦਾ ਹੈ ਤਾਂ ਇਸ ਦਾ ਅਸਰ ਚੋਣਾਂ 'ਤੇ ਪਵੇਗਾ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਨੇ ਇੱਕ ਵਾਰ ਫਿਰ ਭਾਰਤ ਨੂੰ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਹਰ ਹਮਲੇ ਦਾ ਉਸ ਹੀ ਅੰਦਾਜ਼ ਵਿੱਚ ਜਵਾਬ ਦੇਣਗੇ। ਬਾਲਾਕੋਟ ਸਟ੍ਰਾਈਕ ਵਾਲੇ ਸਵਾਲ ‘ਤੇ ਅਨਵਾਰੁਲ ਹੱਕ ਨੇ ਕਿਹਾ ਕਿ ਸਾਨੂੰ ਹਰ ਕੰਡੀਸ਼ਨ ਲਈ ਤਿਆਰ ਰਹਿਣਾ ਹੋਵੇਗਾ। ਬਾਲਾਕੋਟ ਵਿੱਚ ਇਕ ਵਾਰ ਫਿਰ ਹਮਲਾ ਹੋ ਸਕਦਾ ਹੈ। ਪਾਕਿਸਤਾਨ ਨੂੰ ਹਮਲੇ ਦਾ ਡਰ ਪਰੇਸ਼ਾਨ ਕਰ ਰਿਹਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਵਿੱਚ ਚੋਣਾਂ ਹੋਣ ਵਾਲੀਆਂ ਹਨ। ਅਜਿਹੇ ਵਿੱਚ ਪਾਕਿਸਤਾਨ ਦੀ ਮੌਜੂਦਾ ਸਰਕਾਰ ਨੂੰ ਹਮਲੇ ਦਾ ਡਰ ਪਰੇਸ਼ਾਨ ਕਰ ਰਿਹਾ ਹੈ। ਪਾਕਿਸਤਾਨ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਕੋਈ ਹਮਲਾ ਹੁੰਦਾ ਹੈ ਤਾਂ ਇਸ ਦਾ ਅਸਰ ਚੋਣਾਂ ‘ਤੇ ਪਵੇਗਾ। ਵੀਡੀਓ ਦੇਖੋ