Punjab University ‘ਚ ਭਖਿਆ ਵਿਵਾਦ, ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ, ਜਾਣੋ ਹੁਣ ਕਿਹੋ ਜਿਹੇ ਹਨ ਹਾਲਾਤ?

| Edited By: Kusum Chopra

| Nov 10, 2025 | 1:31 PM IST

ਕੇਂਦਰ ਸਰਕਾਰ ਨੇ 28 ਅਕਤੂਬਰ ਨੂੰ 59 ਸਾਲ ਪੁਰਾਣੀ ਸੈਨੇਟ ਤੇ ਸਿੰਡਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਤੋਂ ਤੁਰੰਤ ਬਾਅਦ ਰਾਜਨੀਤਿਕ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ। ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕਾਂਗਰਸ ਪਾਰਟੀ ਦੇ ਚੀਫ਼ ਸੱਕਤਰ ਪਰਗਟ ਸਿੰਘ ਨੇ ਇਸ ਨੂੰ ਪੰਜਾਬ ਤੇ ਪੰਜਾਬੀਅਤ ਨੂੰ ਖ਼ਤਮ ਕਰਨ ਦਾ ਯਤਨ ਦੱਸਿਆ।

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ‘ਚ ਸੈਨੇਟ ਇਲੈਕਸ਼ਨ ਦੀ ਤਾਰੀਖ ਦਾ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਇਹ ਸੈਨੇਟ 91 ਸੀਟਾਂ ‘ਤੇ ਚੁਣੇ ਜਾਣੇ ਹਨ। ਇਸ ਦੌਰਾਨ ਬੱਚੇ ਮੰਗ ਕਰ ਰਹੇ ਹਨ ਕਿ ਤਾਰੀਖ ਦਾ ਐਲਾਨ ਤੁਰੰਤ ਕੀਤਾ ਜਾਵੇ ਤਾਂ ਜੋ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਫੈਸਲਾ ਵਾਪਸ ਲੈਣ ਵਾਲੀ ਨੌਟੀਫਿਕੇਸ਼ਨ ‘ਤੇ ਪੂਰੀ ਤਰ੍ਹਾਂ ਯਕੀਨ ਕੀਤਾ ਜਾ ਸਕੇ। ਦੱਸ ਦੇਈਏ ਕਿ ਬੀਤੀ ਦਿਨੀਂ ਕੇਂਦਰ ਸਰਕਾਰ ਨੇ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫੈਸਲੇ ਨੂੰ ਵਾਪਸ ਲੈ ਲਿਆ ਸੀ, ਪਰ ਇਸ ਦੇ ਬਾਵਜੂਦ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਬੀਤੀ ਰਾਤ ਯੂਨੀਵਰਸਿਟੀ ‘ਚ ਭਾਰੀ ਹੰਗਾਮਾ ਹੋਇਆ। ਭਾਰੀ ਗਿਣਤੀ ‘ਚ ਚੰਡੀਗੜ੍ਹ ਪੁਲਿਸ ਦੇ ਜਵਾਨ ਤੈਨਾਤ ਕੀਤੇ ਗਏ। ਇਸ ਤੋਂ ਬਾਅਦ ਵਿਦਿਆਰਥੀਆਂ ਦਾ ਪ੍ਰਦਰਸ਼ਨ ਹੋਰ ਭੱਖ ਗਿਆ, ਵਿਦਿਆਰਥੀਆਂ ਨੇ ਚੰਡੀਗੜ੍ਹ ਪੁਲਿਸ ਗੋ ਬੈਕ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਵੇਖੋ ਵੀਡੀਓ…

Published on: Nov 10, 2025 01:27 PM IST