ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਕੀਤਾ ਪ੍ਰਗਟਾਵਾ

| Edited By: Jarnail Singh

| Dec 27, 2024 | 3:38 PM

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਦੇਰ ਸ਼ਾਮ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਅੱਜ ਦਿੱਲੀ ਦੇ ਆਲ ਏਮਜ਼ ਵਿੱਚ ਭਰਤੀ ਕਰਵਾਇਆ ਗਿਆ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਰਾਤ 9:51 'ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਪ੍ਰਤਾਪ ਸਿੰਘ ਬਾਜਵਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਨਮੋਹਨ ਸਿੰਘ ਜੀ ਬਹੁਤ ਨੇਕ ਅਤੇ ਇਮਾਨਦਾਰ ਸ਼ਖਸੀਅਤ ਵਾਲੇ ਵਿਅਕਤੀ ਸਨ। ਉਹ ਬਹੁਤ ਵੱਡੇ ਅਰਥਸ਼ਾਸਤਰੀ ਸਨ। ਉਹਨਾਂ ਨੇ ਦੇਸ਼ ਦਾ ਮਾਰਗ ਦਰਸ਼ਨ ਕੀਤਾ। ਅੱਜ ਦੇ ਸਮੇਂ ਦੇ ਵਿੱਚ ਭਾਰਤ ਦੁਨੀਆਂ ਦੀ ਪੰਜਵੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ ਹੈ ਉਸ ਦੇ ਵਿੱਚ ਡਾ. ਸਾਬ੍ਹ ਦਾ ਬਹੁਤ ਵੱਡਾ ਯੋਗਦਾਨ ਹੈ। 14 ਸਾਲ ਦੀ ਉਮਰ ਦੇ ਵਿੱਚ ਉਹਨਾਂ ਦਾ ਪਰਿਵਾਰ ਪਾਕਿਸਤਾਨ ਤੋਂ ਆ ਕੇ ਅੰਮ੍ਰਿਤਸਰ ਦੇ ਵਿੱਚ ਵਸੀਆ ਸੀ। ਉਹਨਾਂ ਦੀ ਸਕੂਲੀ ਅਤੇ ਕਾਲਜੀ ਪੜਾਈ ਲਿਖਾਈ ਅੰਮ੍ਰਿਤਸਰ ਵਿਖੇ ਹੋਈ ਸੀ। ਉਹਨਾਂ ਨੇ ਅੰਮ੍ਰਿਤਸਰ ਦੀ ਤਰਕੀ ਲਈ ਅੰਤਰਰਾਸ਼ਟਰੀ ਵਪਾਰ ਨੂੰ ਵਧਾਉਣ ਲਈ ਵਾਘਾ ਬਾਰਡਰ ਲਈ ਬਹੁਤ ਸਾਰੀ ਸਹੁਲਤਾਂ ਦਿੱਤੀਆਂ ਸਨ ਜਿਸ ਨਾਲ ਸ਼ਹਿਰ ਦੀ ਤਰਕੀ ਹੋ ਸਕੀ। ਡਾ. ਸਾਬ੍ਹ ਦੇ ਜਾਣ ਨਾਲ ਦੇਸ਼ ਨੂੰ ਕਦੇ ਵੀ ਨਾ ਪੂਰਾ ਹੋਣ ਘਾਟਾ ਪੈ ਗਿਆ ਹੈ।

Published on: Dec 27, 2024 03:38 PM