ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
2018 ਦੇ ਬਲਾਤਕਾਰ ਮਾਮਲੇ ਵਿੱਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ, ਅਦਾਲਤ ਨੇ ਸੁਣਾਇਆ ਫੈਸਲਾ

2018 ਦੇ ਬਲਾਤਕਾਰ ਮਾਮਲੇ ਵਿੱਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ, ਅਦਾਲਤ ਨੇ ਸੁਣਾਇਆ ਫੈਸਲਾ

tv9-punjabi
TV9 Punjabi | Published: 01 Apr 2025 14:48 PM

ਪੁਲਿਸ ਸਟੇਸ਼ਨ ਵਿੱਚ ਬਲਾਤਕਾਰ, ਹਮਲੇ ਅਤੇ ਧਮਕੀਆਂ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਔਰਤ ਨੇ ਕਿਹਾ ਕਿ ਉਹ ਵਿਦੇਸ਼ ਵਿੱਚ ਸੈਟਲ ਹੋਣਾ ਚਾਹੁੰਦੀ ਹੈ। ਇਸ ਲਈ ਉਸ ਨੇ ਬਜਿੰਦਰ ਨਾਲ ਸੰਪਰਕ ਕੀਤਾ। ਬਜਿੰਦਰ ਉਸ ਨੂੰ ਮੋਹਾਲੀ ਦੇ ਸੈਕਟਰ 63 ਵਾਲੇ ਆਪਣੇ ਘਰ ਲੈ ਗਿਆ। ਜਿੱਥੇ ਉਸ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਬਣਾਈ।

ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੋਹਾਲੀ ਅਦਾਲਤ ਨੇ ਤਿੰਨ ਦਿਨ ਪਹਿਲਾਂ ਪਾਸਟਰ ਬਜਿੰਦਰ ਨੂੰ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਅੱਜ ਮੋਹਾਲੀ ਕੋਰਟ ਨੇ ਬਜਿੰਦਰ ਸਿੰਘ ਨੂੰ ਬਲਾਤਕਾਰ ਮਾਮਲੇ ਵਿੱਚ ਉਮਦ ਕੈਦ ਦੀ ਸਜ਼ਾ ਸੁਣਾਈ ਗਈ ਹੈ। ਬਜਿੰਦਰ ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ਭੇਜਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ। ਜਿੱਥੇ ਪਾਦਰੀ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਬਣਾਈ। ਪਾਦਰੀ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਉਸ ਦਾ ਵਿਰੋਧ ਕੀਤਾ ਤਾਂ ਉਹ ਵੀਡੀਓ ਸੋਸ਼ਲ ਮੀਡੀਆ ਤੇ ਪੋਸਟ ਕਰ ਦੇਵੇਗਾ।