ਬੜੀ ਦਰਿਆ ‘ਚੋਂ ਮਿਲੀ ਇੱਕ ਹੋਰ ਨੌਜਵਾਨ ਦੀ ਲਾਸ਼, ਨਸ਼ਾ ਛੁਡਾਊ ਕੇਂਦਰ ਸੰਚਾਲਕਾਂ ‘ਤੇ ਲੱਗੇ ਇਲਜ਼ਾਮ, ਵੇਖੋ ਵੀਡੀਓ
ਪੁਲਿਸ ਨੇ ਸੋਮਵਾਰ ਨੂੰ ਬਰਾਮਦ ਕੀਤੀਆਂ ਦੋਹਾਂ ਲਾਸ਼ਾਂ ਦੀ ਪਛਾਣ ਕਰ ਲਈ ਸੀ। ਇੱਕ ਹੋਰ ਲਾਸ਼ ਮਿਲਣ ਤੋਂ ਬਾਅਦ ਪੁਲਿਸ ਵੀ ਲਗਾਤਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਹੀ ਹੈ। ਇਹ ਕੋਈ ਹਾਦਸੇ ਹਨ ਜਾਂ ਕਤਲ ਇਸ ਦੀ ਜਾਂਚ ਪੁਲਿਸ ਕਰ ਰਹੀ ਹੈ।
ਨਸ਼ਾ ਛੁਡਾਊ ਕੇਂਦਰਾਂ ਚੋਂ ਫਰਾਰ ਨੌਜਵਾਨਾਂ ਦੀ ਲਾਸ਼ਾਂ ਮਿਲਣ ਦਾ ਸਿਲਸਿਲਾ ਜਾਰੀ ਹੈ। ਨਸ਼ਾ ਛੁਡਾਊ ਕੇਂਦਰ ਚੋਂ ਫਰਾਰ ਇੱਕ ਹੋਰ ਨੌਜਵਾਨ ਦੀ ਲਾਸ਼ ਬੜੀ ਦਰਿਆਂ ਚੋਂ ਬਰਾਮਦ ਹੋਈ ਹੈ। ਇਹ ਅਜਹਿਆ ਤੀਜ਼ਾ ਮਾਮਲੇ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ 2 ਲਾਸ਼ਾ ਮਿਲੀਆਂ ਸਨ।
ਡਾ. ਅੰਬੇਡਕਰ ਕਿਰਤੀ ਮਜ਼ਦੂਰ ਸੰਘ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਤਿੰਦਰ ਮੱਟੂ ਨੇ ਸ਼ੱਕ ਜਤਾਇਆ ਕਿ ਇਹ ਕੋਈ ਹਾਦਸਾ ਨਹੀਂ ਸਗੋਂ ਕਤਲ ਹੈ। ਮਾਮਲੇ ਦੀ ਗੰਭੀਰਤਾ ਨਾਲ ਉੱਚ ਪੱਧਰੀ ਜਾਂਚ ਕਰਨੀ ਚਾਹੀਦੀ ਹੈ। ਮਿਲੀ ਜਾਣਕਾਰੀ ਅਨੁਮਾਰ ਸਾਰੇ ਨੌਜਵਾਨਾਂ ਨੂੰ ਅੰਬਾਲਾ ਦੇ ਨਸ਼ਾ ਛੁਡਾਊ ਕੇਂਦਰ ਚ ਦਾਖਲ ਕਰਵਾਇਆ ਗਿਆ ਸੀ। ਇਲਜ਼ਾਮ ਹਨ ਕਿ ਕੁਝ ਹੋਰ ਲੋਕਾਂ ਨੇ ਅੰਬਾਲਾ ਚ ਨਾਜਾਇਜ਼ ਤੌਰ ਤੇ ਨਸ਼ਾ ਛੁਡਾਊ ਕੇਂਦਰ ਖੋਲ੍ਹਿਆ ਹੋਇਆ ਹੈ। ਜਿੱਥੇ ਇਨ੍ਹਾਂ ਨੌਜਵਾਨਾਂ ਦੀ ਕੁੱਟਮਾਰ ਕੀਤੀ ਗਈ ਸੀ।