ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਟਿਕਟਾਂ ਕੱਟਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਬਹੁਤਾ ਨਾਰਾਜ਼ ਨਹੀਂ ਹੈ। ਥੋੜ੍ਹਾ ਜਿਹਾ ਮਨੁੱਖੀ ਸੁਭਾਅ ਹੈ, ਇਹ ਚੱਲਦਾ ਰਹਿੰਦਾ ਹੈ। ਹਰ ਬੰਦੇ ਨੂੰ ਤਾਂ ਟਿਕਟ ਨਹੀਂ ਦਿੱਤੀ ਜਾ ਸਕਦਾ। ਬਹੁਤ ਸਾਰੇ ਬੰਦੇ ਪਾਰਟੀ ਵਿੱਚ ਦੂਜੀਆਂ ਜਿੰਮੇਵਾਰੀਆਂ ਨਿਭਾਉਣਗੇ। ਸਾਰੇ ਪਰਦੇ ਤੇ ਨਹੀਂ ਆਉਂਦੇ, ਕੁਝ ਪਰਦੇ ਦੇ ਪਿੱਛੇ ਰਹਿ ਕੇ ਅਹਿਮ ਭੂਮਿਕਾਵਾਂ ਨਿਭਾਉਂਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਚੋਣ ਨਹੀਂ ਲੜਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ ਕੇ ਨਵੀਂ ਯੋਜਨਾ ਲੈ ਕੇ ਆਈ ਹੈ। ਘਰੇਲੂ ਖਪਤਕਾਰਾਂ ਲਈ ਇੱਕ ਵਾਰ ਵਨ ਟਾਈਮ ਸੈਟਲਮੈਂਟ ਸਕੀਮ (OTS) ਸ਼ੁਰੂ ਕੀਤੀ ਜਾ ਰਹੀ ਹੈ। ਕਈ ਘਰੇਲੂ ਖਪਤਕਾਰਾਂ ਤੇ 31 ਮਾਰਚ, 2026 ਤੱਕ ਬਕਾਇਆ ਬਿੱਲ ਹਨ। ਉਨ੍ਹਾਂ ਵਿੱਚੋਂ ਬਹੁਤਿਆਂ ਨੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਜੁਰਮਾਨੇ ਅਤੇ ਵਿਆਜ ਲੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਪੈਂਡਿੰਗ ਬਿੱਲ ਦੀ ਰਕਮ ਕਾਫੀ ਵੱਡੀ ਹੋ ਗਈ ਹੈ। ਅਸੀਂ ਉਨ੍ਹਾਂ ਦਾ ਜੁਰਮਾਨਾ ਅਤੇ ਵਿਆਜ ਮੁਆਫ਼ ਕਰ ਰਹੇ ਹਾਂ। ਸਿਰਫ਼ ਮੂਲ ਰਕਮ ਦਾ ਹੀ ਭੁਗਤਾਨ ਕਰਨਾ ਹੋਵੇਗਾ। ਵੇਖੋ ਵੀਡੀਓ…
Published on: Nov 13, 2026 03:55 PM IST
Loading...
Unable to load recommendations.
Follow Us
