ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 10 ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਚ 2 ਐਕਸਾਈਜ ਵਿਭਾਗ ਦੇ ਅਧਿਕਾਰੀ ਤੇ 2 ਪੁਲਿਸ ਵਿਭਾਗ ਦੇ ਅਧਿਕਾਰੀ ਵੀ ਸਸਪੈਂਡ ਕਰ ਦਿੱਤੇ ਗਏ ਹਨ। ਉਨ੍ਹਾ ਕਿਹਾ ਕਿ ਭੰਗਾਲੀ, ਥਰੀਏਵਾਲ, ਤਲਵੰਡੀ, ਵਿੱਚ ਇਹ ਕਤਲ ਹੋਏ ਹਨ ਕੌਣ ਕੌਣ ਕਿਹਨੂੰ ਸਪੋਰਟ ਕਰਦਾ ਸੀ।
ਅੰਮ੍ਰਿਤਸਰ ਸਾਹਿਬ ਦੇ ਹਲਕਾ ਮਜੀਠਾ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਜੀਠਾ ਨੇੜਲੇ ਪਿੰਡ ਥਰੀਏਵਾਲ,ਮਰੜੀ ਤੇ ਭੰਗਾਲੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲੋਕਾਂ ਦੀ ਮੌਤ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਕਰੀਬ 17 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਕੁੱਝ ਲੋਕ ਅਜੇ ਵੀ ਗੰਭੀਰ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖਿਲ ਕਰਵਾਇਆ ਗਿਆ ਹੈ। ਸਥਾਨਕ ਲੋਕਾਂ ਅਨੁਸਾਰ ਮਰਾੜੀ ਕਲਾਂ ਪਿੰਡ ਵਿੱਚ ਹੀ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚੋਂ ਜ਼ਿਆਦਾਤਰ ਉਹ ਮਜ਼ਦੂਰ ਸਨ ਜੋ ਪਿੰਡਾਂ ਵਿੱਚ ਇੱਟਾਂ ਦੇ ਭੱਠਿਆਂ ਤੇ ਕੰਮ ਕਰਦੇ ਸਨ