TV9 ਨੇ ਆਮ ਆਦਮੀ ਕਲੀਨਿਕਾਂ ਬਾਰੇ ਜਾਣੀ ਲੋਕਾਂ ਦੀ ਰਾਏ, ਵੀਡੀਓ ‘ਚ ਵੇਖੋ ਲੋਕਾਂ ਨੇ ਕੀ ਕਿਹਾ

| Edited By:

| Feb 02, 2023 | 2:15 PM

ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਇਹ ਇਕ ਚੰਗਾ ਉਪਰਾਲਾ ਹੈ, ਜਿਥੇ ਗਰੀਬ ਇਲਾਜ ਮਹਿੰਗਾ ਹੋਣ ਕਰਕੇ ਚੰਗੇ ਇਲਾਜ ਤੋਂ ਵਾਂਝੇ ਰਹਿ ਜਾਂਦੇ ਸਨ ਹਨ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਗਰੀਬ ਤੋਂ ਗਰੀਬ ਆਦਮੀ ਮੁਫ਼ਤ ਇਲਾਜ ਅਤੇ ਦਵਾਈ ਦਾ ਹੱਕਦਾਰ ਹੈ।

ਪੰਜਾਬ ਸਰਕਾਰ ਵੱਲੋਂ ਅੱਜ 400 ਨਵੇਂ ਆਮ ਆਦਮੀ ਕਲੀਨਿਕ ਲੌਂਚ ਕੀਤੇ ਗਏ। ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਹਿਲੇ 100 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਇਹਨਾਂ ਵਧੇਰੇ ਕਲੀਨਿਕਾਂ ਨਾਲ ਪੰਜਾਬ ਦੀ ਜਨਤਾ ਨੂੰ ਸੁਖਾਲਾ ਅਤੇ ਮੁਫ਼ਤ ਇਲਾਜ ਦਿੱਤਾ ਜਾਵੇਗਾ। ਇਸ ਮੌਕੇ TV 9 ਦੀ ਟੀਮ ਨੇ ਜਮੀਨੀ ਸਤਰ ਤੇ ਜਾ ਕੇ ਸਰਕਾਰ ਦੇ ਇਸ ਉਪਰਾਲੇ ਬਾਰੇ ਲੋਕਾਂ ਦੀ ਰਾਇ ਜਾਣੀ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਇਹ ਇਕ ਚੰਗਾ ਉਪਰਾਲਾ ਹੈ, ਜਿਥੇ ਗਰੀਬ ਇਲਾਜ ਮਹਿੰਗਾ ਹੋਣ ਕਰਕੇ ਚੰਗੇ ਇਲਾਜ ਤੋਂ ਵਾਂਝੇ ਰਹਿ ਜਾਂਦੇ ਸਨ ਹਨ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਗਰੀਬ ਤੋਂ ਗਰੀਬ ਆਦਮੀ ਮੁਫ਼ਤ ਇਲਾਜ ਅਤੇ ਦਵਾਈ ਦਾ ਹੱਕਦਾਰ ਹੈ।

Published on: Jan 27, 2023 09:34 PM