ਅਮਰੀਕਾ ਤੋਂ ਅੰਮ੍ਰਿਤਸਰ ਪਹੁੰਚਿਆ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਜਹਾਜ਼

| Edited By: Isha Sharma

Feb 05, 2025 | 3:04 PM

ਜਾਣਕਾਰੀ ਅਨੁਸਾਰ ਇਹ ਲੋਕ ਏਜੰਟਾਂ ਰਾਹੀਂ ਲੱਖਾਂ ਰੁਪਏ ਖਰਚ ਕਰਕੇ ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਗਏ ਸਨ। ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਗਏ ਇਨ੍ਹਾਂ ਲੋਕਾਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਰਜ਼ੇ ਲੈ ਕੇ ਅਤੇ ਆਪਣੀਆਂ ਜ਼ਮੀਨਾਂ ਅਤੇ ਘਰ ਗਹਿਣੇ ਰੱਖ ਕੇ ਲੱਖਾਂ ਰੁਪਏ ਖਰਚ ਕਰਕੇ ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਗਏ ਸਨ।

ਅਖੀਰ ਅਮਰੀਕੀ ਫੌਜ ਦਾ ਜ਼ਹਾਜ ਅੰਮ੍ਰਿਤਸਰ ਸਾਹਿਬ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੇ ਲੈਂਡ ਕਰ ਗਿਆ। ਜਿਸ ਤੋਂ ਬਾਅਦ ਅਮਰੀਕੀ ਅਧਿਕਾਰੀਆਂ ਵੱਲੋਂ 104 ਲੋਕਾਂ ਨੂੰ ਕਾਗਜ਼ੀ ਕਾਰਵਾਈ ਕਰਨ ਤੋਂ ਬਾਅਦ ਭਾਰਤੀ ਅਫ਼ਸਰਾਂ ਦੇ ਹਵਾਲੇ ਕੀਤਾ ਜਾਵੇਗਾ। ਜਿਸ ਤੋਂ ਬਾਅਦ ਭਾਰਤੀ ਏਜੰਸੀਆਂ ਇਹਨਾਂ ਲੋਕਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।ਅਮਰੀਕਾ ਵਿੱਚ ਨਵੀਂ ਸਰਕਾਰ ਚੁਣੀ ਜਾ ਚੁੱਕੀ ਹੈ। ਡੋਨਾਲਡ ਟਰੰਪ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਆਏ ਲੋਕਾਂ ਨੂੰ ਦੇਸ਼ ਵਿੱਚੋਂ ਕੱਢਣਾ ਸ਼ੁਰੂ ਕਰ ਦਿੱਤਾ ਹੈ।