PM Kisan Yojana 21st Installment: ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 21ਵੀਂ ਕਿਸ਼ਤ
ਲਾਂਕਿ, ਕੇਂਦਰ ਸਰਕਾਰ ਨੇ ਅਜੇ ਤੱਕ ਅਧਿਕਾਰਤ ਤਾਰੀਖ਼ ਦਾ ਐਲਾਨ ਨਹੀਂ ਕੀਤਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨੇ ਰਾਜ ਸਰਕਾਰਾਂ ਨੂੰ ਭੁਗਤਾਨ ਵਿੱਚ ਦੇਰੀ ਤੋਂ ਬਚਣ ਲਈ ਈ-ਕੇਵਾਈਸੀ, ਆਧਾਰ ਸੀਡਿੰਗ ਅਤੇ ਹੋਰ ਰਸਮੀ ਕਾਰਵਾਈਆਂ ਨੂੰ ਜਲਦੀ ਪੂਰਾ ਕਰਨ ਦੀ ਅਪੀਲ ਕੀਤੀ ਹੈ।
PM Kisan Yojana 21st Installment: ਦੇਸ਼ ਭਰ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ, ਕਿਉਂਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਯੋਜਨਾ ਦੀ 21ਵੀਂ ਕਿਸ਼ਤ ਨਵੰਬਰ ਦੇ ਪਹਿਲੇ ਹਫ਼ਤੇ ਜਾਰੀ ਹੋਣ ਦੀ ਉਮੀਦ ਹੈ। ਇਸ ਵਾਰ, 10 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਦੋ-ਦੋ ਹਜਾਰ ਦੀ ਰਕਮ ਜਮ੍ਹਾ ਹੋਣ ਦੀ ਉਮੀਦ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਕਿਸ਼ਤ 6 ਤੋਂ 11 ਨਵੰਬਰ ਦੇ ਵਿਚਕਾਰ ਜਾਰੀ ਕੀਤੀ ਜਾ ਸਕਦੀ ਹੈ। ਹਾਲਾਂਕਿ, ਕੇਂਦਰ ਸਰਕਾਰ ਨੇ ਅਜੇ ਤੱਕ ਅਧਿਕਾਰਤ ਤਾਰੀਖ਼ ਦਾ ਐਲਾਨ ਨਹੀਂ ਕੀਤਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨੇ ਰਾਜ ਸਰਕਾਰਾਂ ਨੂੰ ਭੁਗਤਾਨ ਵਿੱਚ ਦੇਰੀ ਤੋਂ ਬਚਣ ਲਈ ਈ-ਕੇਵਾਈਸੀ, ਆਧਾਰ ਸੀਡਿੰਗ ਅਤੇ ਹੋਰ ਰਸਮੀ ਕਾਰਵਾਈਆਂ ਨੂੰ ਜਲਦੀ ਪੂਰਾ ਕਰਨ ਦੀ ਅਪੀਲ ਕੀਤੀ ਹੈ। ਜੰਮੂ ਅਤੇ ਕਸ਼ਮੀਰ ਵਿੱਚ 8.5 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 171 ਕਰੋੜ ਰੁਪਏ ਪਹਿਲਾਂ ਹੀ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ, ਜਦੋਂ ਕਿ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੂੰ 26 ਸਤੰਬਰ ਨੂੰ ਕਿਸ਼ਤਾਂ ਮਿਲ ਗਈਆਂ ਹਨ। ਦੇਖੋ ਵੀਡੀਓ।