PM Modi Speech: PM ਮੋਦੀ ਦਾ ਕਾਂਗਰਸ ਤੇ ਹੁੱਡਾ ਪਰਿਵਾਰ ਤੇ ਵੱਡਾ ਹਮਲਾ…ਕਿਹਾ- ਹਰਿਆਣਾ ਚ ਮੁੱਖ ਮੰਤਰੀ ਬਣਨ ਲਈ ਪਿਓ-ਪੁੱਤ ਚ ਮੁਕਾਬਲਾ
PM Modi Speech: ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ ਅਸਥਿਰਤਾ ਲਈ ਜਾਣੀ ਜਾਂਦੀ ਹੈ, ਜਿੱਥੇ ਵੀ ਇਸ ਨੇ ਰਾਜ ਕੀਤਾ, ਸਿਰਫ ਭ੍ਰਿਸ਼ਟਾਚਾਰ ਕੀਤਾ। ਉਨ੍ਹਾਂ ਨੇ ਹਰਿਆਣਾ ਚ ਮੁੱਖ ਮੰਤਰੀ ਉਮੀਦਵਾਰ ਨੂੰ ਲੈ ਕੇ ਵੀ ਕਾਂਗਰਸ ਤੇ ਹਮਲਾ ਬੋਲਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰਿਆਣਾ ਚ ਮੁੱਖ ਮੰਤਰੀ ਬਣਨ ਲਈ ਕਾਂਗਰਸ ਦੇ ਅੰਦਰ ਪਿਉ-ਪੁੱਤ ਵਿਚਾਲੇ ਦੌੜ ਚੱਲ ਰਹੀ ਹੈ। ਇਸ ਦੌੜ ਵਿੱਚ ਬਾਕੀਆਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਹਿਸਾਰ ਚ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਤੇ ਵੱਡਾ ਹਮਲਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਇਕ ਵਾਰ ਫਿਰ ਕਾਂਗਰਸ ਨੂੰ ਧੋਖੇਬਾਜ਼ ਅਤੇ ਬੇਈਮਾਨ ਪਾਰਟੀ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ। ਅੱਜ ਕਾਂਗਰਸ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ ਹੈ। ਸੂਬੇ ਦਾ ਵਿਕਾਸ ਰੁਕ ਗਿਆ ਹੈ। ਸਰਕਾਰੀ ਮੁਲਾਜ਼ਮਾਂ ਕੋਲ ਤਨਖਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ।