ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ

| Edited By: Isha Sharma

| Oct 22, 2024 | 6:21 PM IST

ਰੂਸ ਪਹੁੰਚ ਕੇ ਪੀਐਮ ਮੋਦੀ ਨੇ ਭਾਰਤੀ ਪ੍ਰਵਾਸੀਆਂ ਨਾਲ ਮੁਲਾਕਾਤ ਕੀਤੀ। ਥਾਂ-ਥਾਂ ਲੋਕਾਂ ਦੇ ਹੱਥਾਂ ਵਿੱਚ ਤਿਰੰਗਾ ਨਜ਼ਰ ਆ ਰਿਹਾ ਸੀ। ਲੋਕ ਪੀਐਮ ਮੋਦੀ ਦੀ ਇੱਕ ਝਲਕ ਦੇਖਣ ਲਈ ਉਤਸ਼ਾਹਿਤ ਨਜ਼ਰ ਆਏ। ਪੀਐਮ ਨੇ ਕਈ ਲੋਕਾਂ ਨਾਲ ਹੱਥ ਮਿਲਾਇਆ। ਉਨ੍ਹਾਂ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਕਈ ਲੋਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸੰਮੇਲਨ ਚ ਹਿੱਸਾ ਲੈਣ ਲਈ ਰੂਸ ਦੇ ਸ਼ਹਿਰ ਕਜ਼ਾਨ ਪਹੁੰਚ ਗਏ ਹਨ। ਕਜ਼ਾਨ ਪਹੁੰਚਣ ਤੇ ਪੀਐਮ ਮੋਦੀ ਦਾ ਨਿੱਘਾ ਸਵਾਗਤ ਕੀਤਾ ਗਿਆ। ਰੂਸ ਦੇ ਨਾਗਰਿਕਾਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਕ੍ਰਿਸ਼ਨ ਭਜਨ ਗਾਏ। ਇਸ ਦੇ ਨਾਲ ਹੀ ਭਾਰਤੀ ਡਾਂਸ ਵੀ ਪੇਸ਼ ਕੀਤਾ ਗਿਆ। ਭਾਰਤੀ ਪ੍ਰਵਾਸੀਆਂ ਨੇ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਹੁਣ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਪੀਐਮ ਮੋਦੀ ਵਿਚਕਾਰ ਦੁਵੱਲੀ ਗੱਲਬਾਤ ਚੱਲ ਰਹੀ ਹੈ।
Published on: Oct 22, 2024 06:20 PM IST