PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ

| Edited By: Isha Sharma

Sep 11, 2024 | 5:37 PM

ਸੈਮੀਕੌਨ ਇੰਡੀਆ 2024 ਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਵਿਡ -19 ਵਰਗੀ ਵਿਸ਼ਵਵਿਆਪੀ ਮਹਾਂਮਾਰੀ ਨੇ ਸੈਮੀਕੰਡਕਟਰਾਂ ਅਤੇ ਉਨ੍ਹਾਂ ਦੀ ਸਪਲਾਈ ਚੇਨ ਦੀ ਜ਼ਰੂਰਤ ਨੂੰ ਸਾਹਮਣੇ ਲਿਆਂਦਾ ਹੈ। ਆਫ਼ਤ ਦੀ ਇਸ ਘੜੀ ਵਿੱਚ, ਮੌਕੇ ਦੀ ਪਛਾਣ ਕੀਤੀ ਗਈ ਸੀ। ਇਸ ਲਈ ਉਨ੍ਹਾਂ ਭਵਿੱਖ ਵਿੱਚ ਇਸ ਸਬੰਧੀ ਕਿਸੇ ਵੀ ਵਿਘਨ ਨੂੰ ਦੂਰ ਕਰਨ ਲਈ ਕਦਮ ਚੁੱਕਣ ਦੀ ਲੋੜ ਤੇ ਗੌਰ ਕੀਤਾ।

ਸੈਮੀਕੰਡਕਟਰ ਅੱਜ ਤੁਹਾਡੀ ਅਤੇ ਸਾਡੀ ਜ਼ਰੂਰਤ ਬਣ ਗਿਆ ਹੈ ਅਤੇ ਇਹ ਭਵਿੱਖ ਦੀ ਸਭ ਤੋਂ ਮਹੱਤਵਪੂਰਨ ਜ਼ਰੂਰਤਾਂ ਵਿੱਚੋਂ ਇੱਕ ਬਣਨ ਜਾ ਰਿਹਾ ਹੈ। ਇਸ ਲਈ ਭਾਰਤ ਇਸ ਖੇਤਰ ਵਿੱਚ ਵੱਡਾ ਦਾਅ ਖੇਡਣ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਸ ਸਬੰਧੀ ਵੱਡਾ ਐਲਾਨ ਕੀਤਾ ਹੈ। ਸੇਮੀਕੋਨ ਇੰਡੀਆ 2024 ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਸਾਡਾ ਸੁਪਨਾ ਹੈ ਕਿ ਦੁਨੀਆ ਦੇ ਹਰ ਇਲੈਕਟ੍ਰੋਨਿਕਸ ਵਿੱਚ ਭਾਰਤ ਵਿੱਚ ਬਣੀ ਇੱਕ ਚਿੱਪ ਲੱਗੀ ਹੋਵੇ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਸੈਮੀਕੰਡਕਟਰ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੇ ਗਲੋਬਲ ਸਪਲਾਈ ਚੇਨ ਚ ਜਗ੍ਹਾ ਬਣਾਉਣੀ ਹੈ ਤਾਂ ਇਸ ਲਈ ਪ੍ਰਤੀਯੋਗੀ ਹੋਣਾ ਜ਼ਰੂਰੀ ਸ਼ਰਤ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਸੈਮੀਕੰਡਕਟਰ ਸਮਾਰਟਫੋਨ ਤੋਂ ਲੈ ਕੇ ਇਲੈਕਟ੍ਰਿਕ ਵਾਹਨਾਂ ਅਤੇ AI ਤੱਕ ਹਰ ਚੀਜ਼ ਦਾ ਆਧਾਰ ਹਨ।