ਫਿਲੀਪੀਨਜ਼ ਦੇ ਗੁਰਦੁਆਰੇ ‘ਚ PM ਮੋਦੀ ਨੇ ਟੇਕਿਆ ਮੱਥਾ, ਹੋਈ ਵਿਸ਼ੇਸ਼ ਅਰਦਾਸ

| Edited By: Kusum Chopra

| Nov 17, 2026 | 11:59 AM IST

ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' ਰਾਹੀਂ ਕਿਹਾ, "ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਨੂੰ ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਆਉਣ ਦਾ ਮੌਕਾ ਮਿਲਿਆ।" ਗੁਰਦੁਆਰਾ ਖਾਲਸਾ ਦੀਵਾਨ ਫਿਲੀਪੀਨਜ਼ ਦਾ ਸਭ ਤੋਂ ਪੁਰਾਣਾ ਗੁਰਦੁਆਰਾ ਹੈ। ਇਸ ਦੀ ਸਥਾਪਨਾ 1920 ਦੇ ਦਹਾਕੇ ਵਿੱਚ ਹੋਈ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਲੀਪੀਨਜ਼ ਦੇ ਦੌਰੇ ‘ਤੇ ਹਨ। ਉਹ ਮੰਗਲਵਾਰ (17 ਨਵੰਬਰ) ਨੂੰ ਮਨੀਲਾ ਸਥਿਤ ਗੁਰਦੁਆਰਾ ਖਾਲਸਾ ਦੀਵਾਨ ਪਹੁੰਚੇ। ਇੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਗਈ ਅਰਦਾਸ ਵਿੱਚ ਹਿੱਸਾ ਲਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਗੁਰਦੁਆਰਾ ਸਾਹਿਬ ਦੇ ਮੁੜ ਨਿਰਮਾਣ ਲਈ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ। ਵੇਖੋ ਵੀਡੀਓ…

Published on: Nov 17, 2026 11:55 AM IST
Loading...
Unable to load recommendations.
Follow Us