ਨੀਤੀ ਆਯੋਗ ਦੀ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ- ਵਿਕਸਿਤ ਦੇਸ਼ ਹਰ ਭਾਰਤੀ ਦੀ ਇੱਛਾ ਹੈ
ਨੀਤੀ ਆਯੋਗ ਦੀ ਬੈਠਕ 'ਚ ਪੀਐੱਮ ਮੋਦੀ ਨੇ ਕਿਹਾ ਕਿ ਵਿਕਸਿਤ ਭਾਰਤ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ। ਵਿਕਸਤ ਦੇਸ਼ ਹਰ ਭਾਰਤੀ ਦੀ ਇੱਛਾ ਹੈ। ਦੇਸ਼ ਨੂੰ ਵਿਕਸਤ ਬਣਾਉਣ ਲਈ ਸਾਰੇ ਸੂਬਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਸਾਰੇ ਰਾਜਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ।
ਨੀਤੀ ਆਯੋਗ ਦੀ ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫਿਰ ਵਿਕਸਿਤ ਭਾਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਸੂਬਿਆਂ ਨੂੰ ਵਿਕਸਤ ਭਾਰਤ ਲਈ ਸਮਰਥਨ ਕਰਨਾ ਚਾਹੀਦਾ ਹੈ। ਪੀਐਮ ਮੋਦੀ ਨੇ ਕਿਹਾ, ਵਿਕਸਤ ਦੇਸ਼ ਹਰ ਭਾਰਤੀ ਦੀ ਇੱਛਾ ਹੈ। ਸੂਬਿਆਂ ਦਾ ਲੋਕਾਂ ਨਾਲ ਸਿੱਧਾ ਸਬੰਧ ਹੁੰਦਾ ਹੈ। ਸਾਰੇ ਸੂਬਿਆਂ ਨੂੰ ਵਿਕਸਤ ਭਾਰਤ ਦੇ ਟੀਚੇ ਪ੍ਰਤੀ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਪੀਐਮ ਮੋਦੀ ਲਗਾਤਾਰ ਇਸ ਗੱਲ ‘ਤੇ ਜ਼ੋਰ ਦੇ ਰਹੇ ਹਨ ਕਿ ਚੋਣਾਂ ਦੌਰਾਨ ਰਾਜਨੀਤੀ ਕਰਨਾ ਸਹੀ ਹੈ, ਪਰ ਚੋਣਾਂ ਖਤਮ ਹੋਣ ਤੋਂ ਬਾਅਦ ਦੇਸ਼ ਦੇ ਵਿਕਾਸ ਲਈ ਮਿਲ ਕੇ ਕੰਮ ਕਰੋ। ਵੀਡੀਓ ਦੇਖੋ
Latest Videos