ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ

| Edited By: Isha Sharma

Apr 24, 2025 | 4:00 PM

ਪ੍ਰਧਾਨ ਮੰਤਰੀ ਮੋਦੀ ਨੇ ਬਿਹਾਰ ਵਿੱਚ 869 ਕਰੋੜ ਰੁਪਏ ਦੇ ਰੇਲਵੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੋਕਾਂ ਨੂੰ ਘਰਾਂ ਦੀਆਂ ਚਾਬੀਆਂ ਸੌਂਪੀਆਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਦੌਰੇ ਤੇ ਹਨ ਹਨ। ਇਸ ਵੇਲ੍ਹੇ ਉਹ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਮੌਕੇ ਤੇ ਇੱਕ ਜਨਤਕ ਸਭਾ ਨੂੰ ਸੰਬੋਧਨ ਕਰ ਰਹੇ ਹਨ। ਪਹਿਲਗਾਮ ਹਮਲੇ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਮੋਦੀ ਦਾ ਪਹਿਲਾ ਦੌਰਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਤੋਂ ਪਹਿਲਾਂ ਪਹਿਲਗਾਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਫਿਰ ਆਪਣਾ ਭਾਸ਼ਣ ਸ਼ੁਰੂ ਕੀਤਾ। ਪਹਿਲਗਾਮ ਵਿੱਚ ਅੱਤਵਾਦੀਆਂ ਨੇ ਜਿਸ ਬੇਦਰਦੀ ਨਾਲ ਨਿਰਦੋਸ਼ ਲੋਕਾਂ ਨੂੰ ਮਾਰਿਆ ਹੈ। ਪੂਰਾ ਦੇਸ਼ ਸਾਰੇ ਪੀੜਿਤ ਪਰਿਵਾਰਾਂ ਦੇ ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ।