PM ਮੋਦੀ ਦਾ ਕਾਂਗਰਸ ‘ਤੇ ਵੱਡਾ ਹਮਲਾ – ਮੋਦੀ ਹੁੰਦਾ ਤਾਂ ਕਰਤਾਰਪੁਰ ਸਾਹਿਬ ਲੈ ਕੇ ਰਹਿੰਦਾ
ਪਟਿਆਲਾ ਵਿੱਚ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਜਿੱਤੇ ਉਹਨਾਂ ਨੇ ਭਾਜਪਾ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਤਾਂ ਉਥੇ ਹੀ ਵਿਰੋਧੀ ਪਾਰਟੀਆਂ ਨੂੰ ਵੀ ਕਰੜੇ ਹੱਥੀਂ ਲਿਆ। ਉਹਨਾਂ ਵਿਰੋਧੀਧਿਰਾਂ ਦੇ ਗੱਠਜੋੜ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਲੋਕ ਅੰਨਾ ਹਜ਼ਾਰੇ ਨੂੰ ਧੋਖਾ ਦੇ ਸਕਦੇ ਹਨ ਉਹ ਪੰਜਾਬ ਦਾ ਭਲਾ ਕਿਵੇਂ ਕਰ ਦੇਣਗੇ। ਇਸ ਤੋਂ ਇਲਾਵਾ PM ਮੋਦੀ ਨੇ ਕਾਂਗਰਸ ਉੱਪਰ ਵੀ ਸਿਆਸੀ ਹਮਲੇ ਕੀਤੇ।
ਪੰਜਾਬ ਵਿੱਚ ਭਾਜਪਾ ਨੇ ਆਪਣਾ ਚੋਣ ਪ੍ਰਚਾਰ ਵੱਡੇ ਪੱਧਰ ਤੇ ਆਰੰਭ ਦਿੱਤਾ ਹੈ। ਪਟਿਆਲਾ ਦੇ ਪੋਲੋ ਗਰਾਉਂਡ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਭਾਜਪਾ ਉਮੀਦਵਾਰ ਲਈ ਵੋਟਾਂ ਮੰਗੀਆਂ। ਪ੍ਰਧਾਨ ਮੰਤਰੀ ਨੇ ਵਿਰੋਧੀ ਪਾਰਟੀ ਦੇ ਗੱਠਜੋੜ I.N.D.I.A. ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਉਹ ਦਿਨ ਵਿਚ ਕਈ ਵਾਰ ਝੂਠ ਬੋਲ ਦਿੰਦੇ ਹਨ ਅਜਿਹੇ ਲੋਕ ਪੰਜਾਬ ਦਾ ਭਲਾ ਨਹੀਂ ਕਰ ਸਕਦੇ।