PM ਮੋਦੀ ਦੀ ਗੁਰਦਾਸਪੁਰ ਰੈਲੀ, ਵਿਰੋਧੀਆਂ ਦੇ ਸਾਧੇ ਤਿੱਖੇ ਨਿਸ਼ਾਨੇ, VIDEO
PM ਨਰੇਂਦਰ ਮੋਦੀ ਨੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਕਦੇ ਵੀ ਪੰਜਾਬ ਦੇ ਭਲੇ ਬਾਰੇ ਨਹੀਂ ਸੋਚ ਸਕਦੀ। ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਹਨਾਂ ਨੇ ਸ਼ਹਿਜਾਦੇ ਦੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਕਰਕੇ ਸ਼ਹਿਜਾਦੇ ਨੇ ਕੈਪਟਨ ਨੂੰ ਪਾਰਟੀ ਤੋਂ ਹੀ ਬਾਹਰ ਕੱਢ ਦਿੱਤਾ ਸੀ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਗੁਰਦਾਸਪੁਰ ਪਹੁੰਚੇ। ਇਸ ਮੌਕੇ ਉਹਨਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ। ਉਹਨਾਂ ਨੇ ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਬਹੁਤ ਜਖਮ ਦਿੱਤੇ ਹਨ। ਉਹਨਾਂ ਨੇ 1984 ਦੀ ਸਿੱਖ ਨਸ਼ਲਕੁਸ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਾਂ ਦੇ ਹੋਏ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮੋਦੀ ਨੇ ਦਵਾਈ। ਕਾਂਗਰਸ ਉਹਨਾਂ ਨੂੰ ਬਚਾਉਣ ਵਿੱਚ ਲੱਗੀ ਰਹੀ।
Published on: May 24, 2024 07:30 PM