ਟੋਲ ਪਲਾਜਿਆਂ ਨੂੰ ਬੰਦ ਕਰਵਾਉਣ ‘ਤੇ ਸਿਆਸਤ ਭੱਖੀ
Updated On: 15 Mar 2023 16:40:PM
ਪੰਜਾਬ ਵਿੱਚ ਟੋਲ ਪਲਾਜਿਆਂ ਨੂੰ ਬੰਦ ਕਰਵਾਉਣ ਜਾਣ ‘ਤੇ ਸਿਆਸਤ ਭਖਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਟੋਲ ਪਲਾਜੇ ਬੰਦ ਕਰਵਾਏ ਜਾਣ ‘ਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ।ਪ੍ਰਤਾਪ ਬਾਜਵਾ ਨੇ ਕਿਹਾ ਕਿ ਇਹ ਤਾਂ ਮੁੱਖ ਮੰਤਰੀ ਵੱਲੋਂ ਬੰਦ ਕਰਵਾਏ ਟੋਲ ਵੈਸੇ ਵੀ 2024 ਵਿੱਚ ਬੰਦ ਹੋ ਜਾਣੇ ਸਨ। ਹੁਣ ਕੰਪਨੀ ਨਾਲ ਜਾਣ ਬੁੱਝ ਕੇ ਮਿਲੀਭੁਗਤ ਨਾਲ ਬੰਦ ਕਰਵਾਏ ਗਏ ਹਨ ਤਾਂ ਕਿ ਕੰਪਨੀ ਅਦਾਲਤ ਵਿੱਚ ਜਾਵੇ ਅਤੇ ਰਿਆਇਤ ਪ੍ਰਾਪਤ ਕਰ ਸਕੇ। ਇਹ ਸਭ ਮੁੱਖ ਮੰਤਰੀ ਆਪਣਾ ਰਾਂਝਾ ਰਾਜੀ ਕਰਨ ਲਈ ਕਰ ਰਹੇ ਹਨ, ਹੋਰ ਕੁੱਝ ਨਹੀਂ।