ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
Pollution in Punjab-Chandigarh: ਦੀਵਾਲੀ ਮੌਕੇ ਚੱਲੇ ਪਟਾਕਿਆਂ ਤੋਂ ਬਾਅਦ ਚੰਡੀਗੜ੍ਹ-ਪੰਜਾਬ 'ਚ ਪ੍ਰਦੂਸ਼ਣ ਦਾ ਕੀ ਹੈ ਹਾਲ? ਵੇਖੋ...

Pollution in Punjab-Chandigarh: ਦੀਵਾਲੀ ਮੌਕੇ ਚੱਲੇ ਪਟਾਕਿਆਂ ਤੋਂ ਬਾਅਦ ਚੰਡੀਗੜ੍ਹ-ਪੰਜਾਬ ‘ਚ ਪ੍ਰਦੂਸ਼ਣ ਦਾ ਕੀ ਹੈ ਹਾਲ? ਵੇਖੋ…

amanpreet-kaur
Amanpreet Kaur | Updated On: 22 Oct 2025 12:26 PM IST

ਪੂਰੇ ਉੱਤਰ ਭਾਰਤ ਚ ਦੀਵਾਲੀ ਤੋਂ ਬਾਅਦ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਯੂਨੀਵਰਸਿਟੀ ਤੇ ਪੀਜੀਆਈ ਚੰਡੀਗੜ੍ਹ ਦੀ ਸੰਯੁਕਤ ਟੀਮ ਦੀ ਰਿਪੋਰਟ ਚ ਇਸ ਦਾ ਖੁਲਾਸਾ ਹੋਇਆ ਕਿ ਆਉਣ ਵਾਲੇ ਦਿਨਾਂ ਚ ਹਾਲਾਤ ਹੋਰ ਵੀ ਖ਼ਰਾਬ ਹੋ ਸਕਦੇ ਹਨ।

ਦੀਵਾਲੀ ਤੋਂ ਬਾਅਦ ਸਿਟੀ ਬਿਊਟੀਫੁੱਲ ਚੰਡੀਗੜ੍ਹ ਅਤੇ ਪੰਜਾਬ-ਹਰਿਆਣਾ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ। ਹਰ ਪਾਸੇ ਧੂੰਆਂ ਹੀ ਧੂੰਆਂ ਨਜਰ ਆ ਰਿਹਾ ਹੈ। ਉੱਧਰ ਪਰਾਲੀ ਸਾੜਣ ਨੂੰ ਲੈ ਕੇ ਵੀ ਪੀਯੂ ਅਤੇ ਪੀਜੀਆਈ ਦੀ ਟੀਮ ਨੇ ਵੱਡਾ ਖੁਲਾਸਾ ਕੀਤਾ ਹੈ ਕਿ ਪਾਕਿਸਤਾਨ ਦੇ ਪੰਜਾਬ ਚ ਪਰਾਲੀ ਸਾੜਨ ਦੇ ਮਾਮਲਿਆਂ ਚ ਵਾਧਾ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਭਾਰਤ ਦੇ ਪੰਜਾਬ ਚ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੂਰੇ ਉੱਤਰ ਭਾਰਤ ਚ ਦੀਵਾਲੀ ਤੋਂ ਬਾਅਦ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਯੂਨੀਵਰਸਿਟੀ ਤੇ ਪੀਜੀਆਈ ਚੰਡੀਗੜ੍ਹ ਦੀ ਸੰਯੁਕਤ ਟੀਮ ਦੀ ਰਿਪੋਰਟ ਚ ਇਸ ਦਾ ਖੁਲਾਸਾ ਹੋਇਆ ਕਿ ਆਉਣ ਵਾਲੇ ਦਿਨਾਂ ਚ ਹਾਲਾਤ ਹੋਰ ਵੀ ਖ਼ਰਾਬ ਹੋ ਸਕਦੇ ਹਨ। ਅਗਲੇ ਦੋ ਹਫ਼ਤੇ ਕਾਫੀ ਮਹੱਤਵਪੂਰਨ ਰਹਿਣ ਵਾਲੇ ਹਨ, ਕਿਉਂਕਿ ਝੋਨੇ ਦੀ ਫਸਲ ਦੀ ਕਟਾਈ ਦੇ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਚ ਵਾਧਾ ਦੇਖਿਆ ਜਾ ਸਕਦਾ ਹੈ। ਵੇਖੋ ਵੀਡੀਓ

Published on: Oct 22, 2025 12:26 PM