Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
ਉਪ ਰਾਜਪਾਲ ਨੇ ਕਿਹਾ ਕਿ ਸ਼ਰਾਈਨ ਬੋਰਡ ਸ਼ਰਧਾਲੂਆਂ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਇਹ ਯਾਤਰੀ ਨਿਵਾਸ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਇੱਕ ਸੁਰੱਖਿਅਤ ਅਤੇ ਸੁਵਿਧਾਜਨਕ ਸਥਾਨ ਹੋਵੇਗਾ।
ਸ਼੍ਰੀਨਗਰ ਵਿੱਚ ਅਮਰਨਾਥ ਯਾਤਰੀਆਂ ਲਈ ਇੱਕ ਵੱਡਾ ਯਾਤਰੀ ਨਿਵਾਸ ਤਿਆਰ ਕੀਤਾ ਗਿਆ ਹੈ। 3 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ 2025 ਦੀਆਂ ਤਿਆਰੀਆਂ ਦੇ ਹਿੱਸੇ ਵਜੋਂ, ਇਹ ਯਾਤਰੀ ਨਿਵਾਸ ਪੰਤ ਚੌਕ ਬੇਸ ਕੈਂਪ ਵਿਖੇ ਬਣਾਇਆ ਗਿਆ ਹੈ। ਸ਼ਰਾਈਨ ਬੋਰਡ ਦੇ ਮੈਂਬਰ ਮੁਕੇਸ਼ ਗਰਗ ਦੁਆਰਾ ਬਣਾਏ ਗਏ ਇਸ ਨਿਵਾਸ ਦਾ ਉਦਘਾਟਨ ਉਪ ਰਾਜਪਾਲ ਮਨੋਜ ਸਿਨਹਾ ਨੇ ਕੀਤਾ। ਪਹਿਲੇ ਪੜਾਅ ਵਿੱਚ, ਲਗਭਗ 1000 ਸ਼ਰਧਾਲੂਆਂ ਦੇ ਰਹਿਣ ਦਾ ਪ੍ਰਬੰਧ ਹੈ, ਜਦੋਂ ਕਿ ਦੂਜੇ ਪੜਾਅ ਦੇ ਪੂਰਾ ਹੋਣ ‘ਤੇ, 600 ਤੋਂ ਵੱਧ ਸ਼ਰਧਾਲੂ ਇਸ ਵਿੱਚ ਰਹਿ ਸਕਣਗੇ। ਇਸ ਨਾਲ ਕੁੱਲ ਲਗਭਗ 1300 ਸ਼ਰਧਾਲੂਆਂ ਨੂੰ ਰਿਹਾਇਸ਼ ਦੀ ਸਹੂਲਤ ਮਿਲੇਗੀ। ਉਪ ਰਾਜਪਾਲ ਨੇ ਕਿਹਾ ਕਿ ਸ਼ਰਾਈਨ ਬੋਰਡ ਸ਼ਰਧਾਲੂਆਂ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਇਹ ਯਾਤਰੀ ਨਿਵਾਸ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਇੱਕ ਸੁਰੱਖਿਅਤ ਅਤੇ ਸੁਵਿਧਾਜਨਕ ਸਥਾਨ ਹੋਵੇਗਾ।
Latest Videos

ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ

ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
