ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
Ayodhya: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਧਾਮ ਜੰਕਸ਼ਨ ਦਾ ਕੀਤਾ ਉਦਘਾਟਨ, ਵੀਡੀਓ

Ayodhya: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਧਾਮ ਜੰਕਸ਼ਨ ਦਾ ਕੀਤਾ ਉਦਘਾਟਨ, ਵੀਡੀਓ

tv9-punjabi
TV9 Punjabi | Updated On: 11 Jan 2024 17:55 PM

ਪੀਐਮ ਮੋਦੀ ਦੇ ਸਵਾਗਤ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ। ਜਦੋਂ ਕਿ ਪੀਐਮ ਮੋਦੀ ਨੇ ਅਯੁੱਧਿਆ ਨੂੰ ਕਰੋੜਾਂ ਰੁਪਏ ਦੇ ਤੋਹਫੇ ਦਿੱਤੇ ਹਨ। ਪੀਐਮ ਮੋਦੀ ਨੇ ਅਯੁੱਧਿਆ ਧਾਮ ਜੰਕਸ਼ਨ ਦਾ ਉਦਘਾਟਨ ਕੀਤਾ। ਇਸ ਦੌਰਾਨ ਪੀਐਮ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਤੋਂ ਵੀ ਅਹਿਮ ਜਾਣਕਾਰੀ ਲਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਯੁੱਧਿਆ ‘ਚ ਰੋਡ ਸ਼ੋਅ ਕਰ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਪੀਐਮ ਮੋਦੀ ਦੇ ਸਵਾਗਤ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਏਅਰਪੋਰਟ ਤੋਂ ਰੇਲਵੇ ਸਟੇਸ਼ਨ ਜਾ ਰਹੇ ਹਨ। ਇਸ ਦੇ ਨਾਲ ਹੀ ਲੋਕਾਂ ਨੇ ਕਿਹਾ ਕਿ ਅਯੁੱਧਿਆ ‘ਚ ਜਿਸ ਤਰ੍ਹਾਂ ਨਾਲ ਕੰਮ ਚੱਲ ਰਿਹਾ ਹੈ, ਉਸ ਤੋਂ ਅਯੁੱਧਿਆ ਪੂਰੀ ਤਰ੍ਹਾਂ ਬਦਲਿਆ ਨਜ਼ਰ ਆ ਰਿਹਾ ਹੈ। ਪੀਐਮ ਮੋਦੀ ਨੇ ਅੰਮ੍ਰਿਤ ਭਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਥੇ ਹੀ ਪੀਐਮ ਮੋਦੀ ਨੇ ਅਯੁੱਧਿਆ ਧਾਮ ਜੰਕਸ਼ਨ ਦਾ ਉਦਘਾਟਨ ਕੀਤਾ। ਇਸ ਦੌਰਾਨ ਪੀਐਮ ਮੋਦੀ ਦੇ ਨਾਲ ਸੀਐਮ ਯੋਗੀ ਆਦਿਤਿਆਨਾਥ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੀ ਮੌਜੂਦ ਸਨ। ਰੇਲ ਮੰਤਰੀ ਨੇ ਪੀਐਮ ਮੋਦੀ ਨੂੰ ਦਿੱਤੀ ਅਹਿਮ ਜਾਣਕਾਰੀ ਦਿੱਤੀ। ਵੀਡੀਓ ਦੇਖੋ

Published on: Dec 30, 2023 08:11 PM