ਬੰਦੀ ਸਿੱਖ ਨੂੰ ਮਿਲੀ 28 ਦਿਨ ਦੀ ਪੇਰੋਲ, SGPC ਦੀ ਸਰਕਾਰ ਤੋਂ ਰਿਹਾਈ ਦੀ ਮੰਗ

Published: 17 Feb 2023 15:41:PM

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਸਰਕਾਰ ਅਤੇ ਇਨਸਾਫ ਮੋਰਚੇ ਵਿਚਕਾਰ ਲਗਾਤਾਰ ਟਕਰਾਅ ਦੀ ਸਥਿਤੀ ਬਣੀ ਹੋਈ ਹੈ। ਇਸ ਵਿਚਾਲੇ ਇੱਕ ਹੋਰ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਨੂੰ 28 ਦਿਨਾਂ ਦੀ ਪੈਰੋਲ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਬਾਬਾ ਬਕਾਲਾ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ ਅਤੇ ਉਸ ‘ਤੇ ਦਿੱਲੀ ਬੰਬ ਧਮਾਕਿਆਂ ਦੇ ਇਲਜ਼ਾਮ ਹਨ। ਉਸ ਨੂੰ 1990 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 1991 ਵਿੱਚ ਅਦਾਲਤ ਵੱਲੋ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।ਇਸ ਮੁੱਦੇ ਤੇ ਸ਼ਿਰੋਮਨੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੋਸ਼ਲ ਅਕਾਉਂਟ ਤੇ ਵੀਡਿਓ ਪਾ ਕੇ ਸਰਕਾਰ ਤੋਂ ਗੁਰਮੀਤ ਸਿੰਘ ਨੂੰ ਰਿਹਾ ਕਰਨ ਦੀ ਮੰਗ ਕੀਤੀ ਹੈ।ਧਾਮੀ ਦਾ ਕਹਿਣਾ ਹੈ ਕਿ ਗੁਰਮੀਤ ਸਿੰਘ ਆਪਣੀ ਸਜਾ ਪੂਰੀ ਕਰ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ ਪੱਕੇ ਤੋਰ ਤੇ ਰਿਹਾਈ ਦਿੱਤੀ ਜਾਣੀ ਚਾਹਿਦੀ ਹੈ।

Follow Us On