ਕੇਂਦਰੀ ਜੇਲ੍ਹ ‘ਚ ਕੈਦੀਆਂ ਨੇ ਸਰਕਾਰ ਅਤੇ ਪੁਲਿਸ ਖਿਲਾਫ ਜਾਰੀ ਕੀਤੀ ਵੀਡਿਓ
ਬਠਿੰਡਾ ਕੇਂਦਰੀ ਜੇਲ੍ਹ ਤੋਂ ਇੱਕ ਖਬਰ ਸਾਹਮਣੇ ਆਈ ਹੈ। ਕੁੱਝ ਕੈਦੀਆਂ ਨੇ ਜੇਲ ਪ੍ਰਸ਼ਾਸਨ ਦੇ ਖਿਲਾਫ ਪ੍ਰਦਸ਼ਨ ਕੀਤਾ ਅਤੇ ਆਪਣੀ ਨਾਜਾਇਜ ਮੰਗ ਨੂੰ ਪੂਰਾ ਕਰਨ ਦੀ ਧਮਕੀ ਦਿੱਤੀ। ਜਦੋਂ ਕੈਦਿਆਂ ਦੀ ਇੱਕ ਵੀ ਨਹੀਂ ਚੱਲੀ ਤਾਂ, ਬਾਹਰੋਂ ਫੋਨ ਮੰਗਵਾ ਕੈਦਿਆਂ ਨੇ ਇੱਕ ਵੀਡਿਓ ਰਿਕਾਰਡ ਕੀਤਾ ਤੇ ਇਸ ਵੀਡਿਓ ਵਿੱਚ ਸਰਕਰਾ ਤੇ ਜੇਲ ਪ੍ਰਸ਼ਾਸਨ ਦੇ ਖਿਲਾਫ ਅਪਮਾਨ ਭਰੇ ਸ਼ਬਦਾਂ ਦਾ ਇਸਤੇਮਾਲ ਕਰਦੇ ਹੋਏ ਵੀਡਿਓ ਨੂੰ ਵਾਇਰਲ ਕਰਨ ਦੀ ਕੋਸ਼ਿਸ਼ ਕੀਤੀ।
Bathinda: ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਤੋਂ ਇੱਕ ਖਬਰ ਸਾਹਮਣੇ ਆਈ ਹੈ। ਕੁੱਝ ਕੈਦੀਆਂ ਨੇ ਜੇਲ ਪ੍ਰਸ਼ਾਸਨ ਦੇ ਖਿਲਾਫ ਆਪਣੀ ਨਾਜਾਇਜ਼ ਮੰਗ ਨੂੰ ਪੂਰਾ ਕਰਨ ਲਈ ਪ੍ਰਦਰਸ਼ਨ ਕੀਤਾ। ਮੰਗ ਨਾ ਮੰਨੇ ਜਾਣ ‘ਤੇ ਕੈਦਿਆਂ ਨੇ ਬਾਹਰੋਂ ਫੋਨ ਮੰਗਵਾ ਵੀਡੀਓ ਰਿਕਾਰਡ ਕੀਤਾ, ਜਿਸ ਵਿੱਚ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਦੇ ਖਿਲਾਫ ਇਤਰਾਜਯੋਗ ਸ਼ਬਦਾਂ ਦਾ ਇਸਤੇਮਾਲ ਕਰਦੇ ਹੋਏ ਵੀਡੀਓ ਨੂੰ ਵਾਇਰਲ ਕਰਨ ਦੀ ਕੋਸ਼ਿਸ਼ ਕੀਤੀ।
ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਬਠਿੰਡਾ ਕੈਂਟ (Bathinda Cant) ਦੇ ਐੱਸਐੱਚਓ ਗੁਰਦੀਪ ਸਿੰਘ ਨੇ ਲੁਧਿਆਣਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨਾਂ ਦੇ ਸ਼ਖਸ ਨੂੰ ਭੇਜੀ ਸੀ। ਪੁਲਿਸ ਨੇ 12 ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ, ਹੁਣ ਤੱਕ ਕਿਸੇ ਦੇ ਵੀ ਗੈਂਗਸਟਰਾਂ ਨਾਲ ਜੁੜੇ ਹੋਣ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ ਪਰ ਪੁਲਿਸ ਹਰ ਐਂਗਲ ਤੋਂ ਇਸ ਮਾਮਲੇ ਦੀ ਘੋਖ ਕਰ ਰਹੀ ਹੈ।
ਜਿਕਰਯੋਗ ਹੈ ਕਿ ਜੇਲ੍ਹ ‘ਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਹੁਣ ਆਮ ਹੋ ਗਿਆ ਹੈ। ਮੋਬਾਇਲ ਫੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਬਠਿੰਡਾ ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿਵਸਥਾ ‘ਤੇ ਸਵਾਲੀਆ ਨਿਸ਼ਾਨ ਉੱਠ ਰਹੇ ਨੇ। ਇਸ ਮਾਮਲੇ ਤੇ ਪੁਲਿਸ ਅਤੇ ਸਰਕਾਰ ਕਦੋਂ ਸਖਤ ਕਦਮ ਉਠਾਏਗੀ ਇਹ ਦੇਖਣਾ ਅਹਿਮ ਰਹੇਗਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ
Published on: Apr 07, 2023 11:36 AM
Latest Videos
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ