ਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ ਅਗਲਾ ਫੈਸਲਾ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਅੱਜ ਸਵੇਰੇ 10 ਵਜੇ ਮੋਹਾਲੀ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦੁਪਹਿਰ 12 ਵਜੇ ਮੁਲਾਜ਼ਮ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਵਾਲੇ ਸਨ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।
ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਸੀ। ਹੁਣ ਮੁਲਾਜ਼ਮਾਂ ਵੱਲੋਂ ਭਲਕੇ ਹੜਤਾਲ ਨਹੀਂ ਕੀਤੀ ਜਾਵੇਗੀ। ਯੂਨੀਅਨ ਨਾਲ ਹੋਈ ਮੀਟਿੰਗ ਵਿੱਚ ਸਰਕਾਰ ਨੇ ਸੀਐਮ ਮਾਨ ਨਾਲ 15 ਜਨਵਰੀ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਕੱਲ੍ਹ ਯਾਨੀ ਸੋਮਵਾਰ ਤੋਂ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
Latest Videos