ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਭਾਜਪਾ ਪ੍ਰਧਾਨ ਨੇ ਕੇਂਦਰੀ ਮੰਤਰੀ ਦੇ ਧਿਆਨ 'ਚ ਲਿਆਂਦਾ ਕਿ ਜੂਨ ਤੇ ਜੁਲਾਈ ਦੇ ਮਹੀਨਿਆਂ 'ਚ ਪੰਜਾਬ ਅੰਦਰ ਖਾਦਾਂ ਦੀ ਮੰਗ ਸਿਖਰ 'ਤੇ ਹੁੰਦੀ ਹੈ ਤੇ ਇਸ ਦੌਰਾਨ ਖਾਦ ਦੀ ਕਮੀ ਕਾਰਨ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਦੁਕਾਨਾਂ ਦੇ ਬਾਹਰ ਲੰਬੀਆਂ ਲਾਈਨਾਂ 'ਚ ਖੜ੍ਹਨਾ ਪੈਂਦਾ ਹੈ। ਇਸ ਕਿੱਲਤ ਕਾਰਨ ਬਿਜਾਈ 'ਚ ਦੇਰੀ ਹੁੰਦੀ ਹੈ, ਜਿਸ ਨਾਲ ਫ਼ਸਲ ਦੇ ਝਾੜ ਤੇ ਦੇਸ਼ ਦੀ ਅੰਨ ਸੁਰੱਖਿਆ 'ਤੇ ਮਾੜਾ ਅਸਰ ਪੈਂਦਾ ਹੈ।
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ ਇੱਕ ਪੱਤਰ ਲਿਖ ਕੇ ਪੰਜਾਬ ‘ਚ ਝੋਨੇ ਦੀ ਬਿਜਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਡੀ.ਏ.ਪੀ. ਤੇ ਯੂਰੀਆ ਖਾਦਾਂ ਦੀ ਨਿਰਵਿਘਨ ਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਢਿੱਲੋਂ ਨੇ ਪੱਤਰ ‘ਚ ਜ਼ਿਕਰ ਕੀਤਾ ਕਿ ਬੀਤੀ 6 ਜੂਨ ਨੂੰ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਸਾਰਥਕ ਚਰਚਾ ਹੋਈ ਸੀ। ਭਾਵੇਂ ਇਸ ਲਈ ਪਹਿਲਾਂ ਹੀ ਕੇਂਦਰ ਸਰਕਾਰ ਕੇਂਦਰ ਗੰਭੀਰ ਹੈ ਤੇ ਲੋੜੀਂਦੀ ਖਾਦ ਭੇਜ ਰਹੀ ਹੈ ਤੇ ਅੱਗੇ ਇਸ ਸਪਲਾਈ ਨੂੰ ਹੋਰ ਤੇਜ਼ ਕਰਨ ਦੀ ਢਿੱਲੋਂ ਨੇ ਮੰਗ ਕੀਤੀ ਹੈ।
Published on: Jun 12, 2026 04:45 PM
Follow Us
Latest Videos
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ