ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
Punjab: ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਡੇਂਗੂ ਤੋਂ ਬਚਾਉਣ ਲਈ ਉਪਰਾਲਾ, ਛੱਪੜਾਂ 'ਚ ਛੱਡੀ ਗਈ ਗੈਂਬੂਸੀਆ ਮੱਛੀ

Punjab: ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਡੇਂਗੂ ਤੋਂ ਬਚਾਉਣ ਲਈ ਉਪਰਾਲਾ, ਛੱਪੜਾਂ ‘ਚ ਛੱਡੀ ਗਈ ਗੈਂਬੂਸੀਆ ਮੱਛੀ

isha-sharma
Isha Sharma | Published: 23 Jul 2023 16:03 PM IST

ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਵੱਡਾ ਕਦਮ ਚੁੱਕਿਆ ਹੈ। ਪੰਜਾਬ ਵਿੱਚ ਛੱਪੜਾਂ ਦੇ ਵਿੱਚ ਗੈਂਬੂਸੀਆਂ ਮੱਛੀਆਂ ਨੂੰ ਛੱਡਿਆਂ ਗਿਆ ਹੈ।

ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਸਦਕਾ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਸਿਹਤ ਮੰਤਰੀ ਨੇ ਦੱਸਿਆ ਕਿ ਪਾਣੀ ਜ਼ਿਆਦਾ ਖੜ੍ਹਾ ਹੋਣ ਕਾਰਨ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ, ਮੱਛਰ ਦੇ ਲਾਰਵੇ ਦਾ ਸ਼ਿਕਾਰ ਕਰਨ ਵਾਲੀ ਗੈਂਬੂਸੀਆ ਮੱਛੀ ਨੂੰ ਪਟਿਆਲਾ ਦੇ ਪਿੰਡ ਲੰਬੀ ਅਤੇ ਹਰਦਾਸਪੁਰ ਦੇ ਛੱਪੜਾਂ ਵਿੱਚ ਛੱਡਿਆ ਗਿਆ।