ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਰ ਦ੍ਰਿਸ਼

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਰ ਦ੍ਰਿਸ਼

isha-sharma
Isha Sharma | Updated On: 30 Oct 2023 17:26 PM

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ 20 ਟਨ ਦੇਸੀ-ਵਿਦੇਸ਼ੀ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਦੇਰ ਰਾਤ 12 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਆਤਿਸ਼ਬਾਜ਼ੀ ਕਰ ਕੇ ਇਸ ਪਵਿੱਤਰ ਉਤਸਵ ਦੀ ਸ਼ੁਰੂਆਤ ਕੀਤੀ। ਸਾਰੀ ਰਾਤ ਸੰਗਤਾਂ ਗੁਰੂਘਰ ਵਿੱਚ ਪਾਠ ਕਰਦੀਆਂ ਰਹੀਆਂ। ਆਮ ਲੋਕਾਂ ਦੇ ਨਾਲ-ਨਾਲ ਗੁਰੂ ਘਰ ਵਿੱਚ ਨਤਮਸਤਕ ਹੋਣ ਪਹੁੰਚੇ ਸਿਆਸੀ ਆਗੂਆਂ ਨੇ ਸੰਗਤਾਂ ਨੂੰ ਗੁਰੂ ਪੂਰਬ ਦੀਆਂ ਵਧਾਈਆਂ ਦਿੱਤੀਆਂ।

ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਦੀ ਸ਼ੋਭਾ ਵੇਖਦਿਆਂ ਹੀ ਬਣ ਰਹੀ ਹੈ। ਇਸ ਪਵਿੱਤਰ ਦਿਹਾੜੇ ਦਾ ਹਿੱਸਾ ਬਣਨ ਲਈ ਦੇਸਾਂ ਵਿਦੇਸ਼ਾਂ ਤੋਂ ਸਗਤਾਂ ਇੱਥੇ ਨਤਮਸਤਕ ਹੋਣ ਲਈ ਪੁੱਜੀਆ ਹਨ। ਇਸ ਮੌਕੇ ਨੂੰ ਯਾਦਗਾਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੀ ਵੱਡੇ ਪ੍ਰਬੰਧ ਕੀਤੇ ਗਏ ਹਨ।

ਇਸ ਖਾਸ ਦਿਨ ਮੌਕੇ ਸੰਗਤਾਂ ਲਈ ਪ੍ਰਸਾਦੇ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਲੰਗਰ ਹਾਲ ਵਿੱਚ ਕਈ ਲਜੀਜ਼ ਪਕਵਾਨ ਬਣਾਏ ਗਏ ਹਨ। ਸੰਗਤ ਲਈ ਖੀਰ, ਜਲੇਬੀ ਆਦਿ ਦਾ ਲੰਗਰ ਵਿਸ਼ੇਸ਼ ਤੌਰ ਤੇ ਤਿਆਰ ਕੀਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਵਿੱਚ ਰਾਤ ਨੂੰ ਹੋਣ ਵਾਲੀ ਸ਼ਾਨਦਾਰ ਆਤਿਸ਼ਬਾਜ਼ੀ ਵੀ ਸ਼ਰਧਾਲੂਆਂ ਦੀ ਖਾਸ ਖਿੱਚ ਦਾ ਕੇਂਦਰ ਰਹਿੰਦੀ ਹੈ। ਲੋਕ ਇਸ ਮਨਮੋਹਕ ਦ੍ਰਿਸ਼ ਨੂੰ ਦੇਖਣ ਲਈ ਦੂਰੋ- ਦੂਰੋਂ ਅੰਮ੍ਰਿਤਸਰ ਆਉਂਦੀਆਂ ਹਨ। tv9punjabi ਵੱਲੋਂ ਵੀ ਸਮੂਹ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਨੂੰ ਲੱਖ-ਲੱਖ ਵਧਾਈਆਂ ਜੀ।

Input : ਲਲਿਤ ਸ਼ਰਮਾ, ਅੰਮ੍ਰਿਤਸਰ

Published on: Oct 30, 2023 05:26 PM