CM ਮਾਨ ਦਾ ਸਿੱਧੂ ਨੂੰ ਜਵਾਬ, ਕਿਹਾ- ਵੱਡੇ ਸਕੂਲ ਤੋਂ ਪੜ੍ਹੇ ਹੋ, ਅੰਕੜੇ ਸਹੀ ਲੈ ਕੇ ਆਓ।”
ਪੰਜਾਬ ਸਰਕਾਰ 'ਤੇ ਰੋਜ਼ਾਨਾ 80 ਕਰੋੜ ਰੁਪਏ ਦਾ ਕਰਜ਼ਾ ਚੜ੍ਹਨ ਵਾਲੇ ਨਵਜੋਤ ਸਿੰਘ ਸਿੱਧੂ ਦੇ ਬਿਆਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਘੱਟ ਗਿਆਨ ਖਤਰਨਾਕ ਹੁੰਦਾ ਹੈ। ਜਦੋਂ ਉਹ ਮੰਤਰੀ ਸਨ ਤਾਂ ਉਨ੍ਹਾਂ ਨੇ ਕੁਝ ਨਹੀਂ ਕੀਤਾ ,ਉਨ੍ਹਾਂ ਨੂੰ ਬਿਜਲੀ ਮੰਤਰਾਲਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਨਹੀਂ ਲਿਆ, ਇਸ ਲਈ ਉਹ ਕਹਿ ਰਹੇ ਹਨ ਕਿ ਇਹ 600 ਕਰੋੜ ਰੁਪਏ ਦੇ ਘਾਟੇ ਦਾ ਸੌਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਸਰਕਾਰ ਤੇ ਰੋਜ਼ਾਨਾ 80 ਕਰੋੜ ਰੁਪਏ ਦਾ ਕਰਜ਼ਾ ਲੈਣ ਵਾਲੇ ਬਿਆਨ ਦਾ ਵੀ ਤਿੱਖਾ ਜਵਾਬ ਦਿੱਤਾ। ਉਨ੍ਹਾਂ ਸਿੱਧੂ ਤੇ ਹਮਲਾ ਬੋਲਦਿਆਂ ਕਿਹਾ ਕਿ ਲੈੱਸ ਨਾਲੇਜ ਇਜ਼ ਡੈਂਜਰਸ ਯਾਨੀ ਘੱਟ ਗਿਆਨ ਖਤਰਨਾਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਮੰਤਰੀ ਸਨ ਤਾਂ ਉਨ੍ਹਾਂ ਨੇ ਕੁਝ ਨਹੀਂ ਕੀਤਾ ਅਤੇ ਜਦੋਂ ਉਨ੍ਹਾਂ ਨੂੰ ਬਿਜਲੀ ਮੰਤਰਾਲਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਨਹੀਂ ਲਿਆ, ਉਹ ਕਹਿ ਰਹੇ ਸਨ ਕਿ ਇਹ 600 ਕਰੋੜ ਰੁਪਏ ਦੇ ਘਾਟੇ ਦਾ ਸੌਦਾ ਹੈ।