ਪੰਜਾਬ ‘ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
Vijay Sampla: ਜੇਪੀ ਨੱਡਾ ਨਾਲ ਮੀਟਿੰਗ ਤੋਂ ਬਾਅਦ ਵੀ ਉਨ੍ਹਾਂ ਦੀ ਨਾਰਾਜ਼ਗੀ ਦੂਰ ਨਹੀਂ ਹੋਈ ਸੀ। ਇਸ ਦੇ ਨਾਲ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਉਨ੍ਹਾਂ ਦੀ ਰਿਹਾਇਸ਼ 'ਤੇ ਗਏ ਸਨ ਅਤੇ ਉਨ੍ਹਾਂ ਨਾਲ ਮੀਟਿੰਗ ਕੀਤੀ ਸੀ। ਇਲ ਤੋਂ ਇਲਾਵਾ ਪਾਰਟੀ ਹਾਈਕਮਾਂਡ ਵਿਜੇ ਸਾਂਪਲਾ ਨੂੰ ਮਨਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਵਿਜੇ ਸਾਂਪਲਾ ਦੀ ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਚੰਗੀ ਪਕੜ ਹੈ ਤੇ ਦਲਿਤ ਵਰਗ ਦੇ ਆਗੂ ਵਜੋਂ ਉਨ੍ਹਾਂ ਦਾ ਬਹੁਤ ਪ੍ਰਭਾਵ ਹੈ।
Vijay Sampla: ਪੰਜਾਬ ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦੀ ਨਾਰਾਜ਼ਗੀ ਲਗਾਤਾਰ ਦੂਰ ਹੁੰਦੀ ਨਜ਼ਰ ਨਹੀਂ ਦਿਖ ਰਹੀ ਹੈ। ਬੁੱਧਵਾਰ ਨੂੰ ਪੰਜਾਬ ਭਾਜਪਾ ਇੰਚਾਰਜ ਵਿਜੇ ਰੁਪਾਣੀ ਭਾਜਪਾ ਆਗੂ ਦੇ ਘਰ ਪਹੁੰਚੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਮਨਾਉਣ ਦੀ ਕੋਸ਼ੀਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ ਸਨ। ਵਿਜੇ ਸਾਂਪਲਾ ਭਾਜਪਾ ਦੇ ਸੀਨੀਅਰ ਦਲਿਤ ਆਗੂ ਹਨ। ਉਨ੍ਹਾਂ ਨੂੰ ਉਮੀਦ ਸੀ ਕਿ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਜਾਂਦੀ ਹੈ। ਪਰ ਟਿਕਟ ਨਾ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ ਅਕਾਉਂਟ ਤੋਂ ਬਾਅਦ ਮੋਦੀ ਕਾ ਪਰਿਵਾਰ ਵੀ ਹਟਾ ਦਿੱਤਾ ਸੀ।