Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਸਾਰੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਹਾਲਾਂਕਿ, ਅਨੁਸੂਚਿਤ ਜਾਤੀ (SC) ਭਾਈਚਾਰੇ ਨਾਲ ਸਬੰਧਤ ਔਰਤਾਂ ਲਈ ਇਹ ਰਾਸ਼ੀ 1,500 ਰੁਪਏ ਪ੍ਰਤੀ ਮਹੀਨਾ ਹੋਵੇਗੀ। ਇਹ ਪੈਸਾ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਨੇ ਹਰ ਮਹਿਲਾ ਨੂੰ 1,000 ਰੁਪਏ ਦੇਣ ਦਾ ਵੱਡਾ ਵਾਅਦਾ ਕੀਤਾ ਸੀ।
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸੂਬੇ ਦੀਆਂ ਔਰਤਾਂ ਲਈ ਆਪਣੀ ਸਭ ਤੋਂ ਵੱਡੀ ਚੋਣ ਗਾਰੰਟੀ ਨੂੰ ਪੂਰਾ ਕਰਨ ਦਾ ਇਤਿਹਾਸਕ ਐਲਾਨ ਕੀਤਾ ਹੈ। ਐਤਵਾਰ ਨੂੰ ਵਿਧਾਨ ਸਭਾ ਵਿੱਚ ਸਾਲ 2026-27 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ। ਇਸ ਸਕੀਮ ਤਹਿਤ ਸੂਬੇ ਦੀਆਂ ਔਰਤਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਟੀਵੀ9 ਪੰਜਾਬੀ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਖਾਸ ਗੱਲਬਾਤ ਕੀਤੀ। ਉਨ੍ਹਾਂ ਨੇ ਬਜਟ ਨੂੰ ਲੈ ਕੇ ਵਿਸਥਾਰ ਨਾਲ ਗਈ ਮੁੱਦਿਆਂ ਤੇ ਰੋਸ਼ਨੀ ਪਾਈ। ਵੇਖੋ ਵੀਡੀਓ
Published on: Mar 09, 2026 01:17 PM
Follow Us
Latest Videos
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ