ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
Punjab Cabinet Meeting: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਈ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਈ ਅਹਿਮ ਫੈਸਲਿਆਂ 'ਤੇ ਮੋਹਰ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਧਰਤੀ, ਜਿਸ ਨੇ ਹਾਕੀ ਦੇ ਕਈ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ, ਹੁਣ ਖੇਡਾਂ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ।
Punjab Cabinet Meeting: ਕੈਬਨਿਟ ਦੀ ਬੈਠਕ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੇ ਹਮੇਸ਼ਾ ਹੀ ਹਾਕੀ ਦੇ ਅੰਤਰਰਾਸ਼ਟਰੀ ਪੱਧਰ ਦੇ ਦਿੱਗਜ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਪੰਜਾਬ ਨੂੰ ਏਸ਼ੀਆ ਦੇ ਸਭ ਤੋਂ ਵੱਡੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਸੁਭਾਗ ਮਿਲਿਆ ਹੈ। ਇਸ ਮੈਗਾ ਈਵੈਂਟ ਨੂੰ ਲੈ ਕੇ ਇੱਕ ਅਹਿਮ ਸਮਝੌਤਾ ਸਿਰੇ ਚੜ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਇਸ ਟੂਰਨਾਮੈਂਟ ਦੇ ਸਫਲ ਆਯੋਜਨ ਲਈ 25 ਕਰੋੜ 40 ਲੱਖ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਇਸ ਟੂਰਨਾਮੈਂਟ ਦੇ ਮੈਚਾਂ ਲਈ ਪੰਜਾਬ ਦੇ ਦੋ ਮਸ਼ਹੂਰ ਹਾਕੀ ਗੜ੍ਹਾਂ, ਜਲੰਧਰ ਅਤੇ ਮੋਹਾਲੀ ਦੇ ਖੇਡ ਮੈਦਾਨਾਂ ਦੀ ਚੋਣ ਕੀਤੀ ਗਈ ਹੈ।
ਉੱਥੇ ਹੀ ਇਸ ਬੈਠਕ ਵਿੱਚ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਅਹਿਮ ਫੈਸਲਾ ਲਿਆ ਗਿਆ। ਕੈਬਨਿਟ ਨੇ ‘ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਕਾਨੂੰਨ ਤਹਿਤ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਦੋਸ਼ੀ ਪਾਏ ਜਾਣ ‘ਤੇ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ, ਅਪਰਾਧ ਦੀ ਗੰਭੀਰਤਾ ਨੂੰ ਦੇਖਦਿਆਂ 5 ਲੱਖ ਤੋਂ ਲੈ ਕੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ।
ਫਗਵਾੜਾ 'ਚ ਸਟੈਂਡ 'ਤੇ ਖੜੀ ਬੱਸ ਲੈ ਕੇ ਨੱਸੇ ਚੋਰ, ਨਾਲ ਖੜੇ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ
ਦਿੱਲੀ ਵਿੱਚ ਚੱਲਦੀ ਬੱਸ ਵਿੱਚ ਕੁੜੀ ਨਾਲ ਦਰਿੰਦਗੀ; ਮੁਲਜ਼ਮ ਡਰਾਈਵਰ ਅਤੇ ਕੰਡਕਟਰ ਗ੍ਰਿਫ਼ਤਾਰ
Nepal Flood: ਨੇਪਾਲ 'ਚ ਮਹਾਵਿਨਾਸ਼: ਤ੍ਰਿਸ਼ੂਲੀ ਟਨਲ ਵਿੱਚ ਜਿੰਦਗੀ ਬਚਾਉਣ ਦੀ ਜੰਗ
Nepal Flood: ਨੁਵਾਕੋਟ 'ਚ ਹੜ੍ਹ ਕਾਰਨ ਤਬਾਹੀ, ਰਾਹਤ ਕੈਂਪ ਵਿੱਚ ਜਾਨਾਂ ਬਚਾਉਣ ਲਈ ਸੰਘਰਸ਼