ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 77% ਕਮੀ: ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ

| Edited By: Kusum Chopra

| Oct 21, 2024 | 5:54 PM

ਝੋਨੇ ਦੀ ਕਟਾਈ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ ਅਤੇ ਯੂਪੀ ਵਿੱਚ ਪਰਾਲੀ ਸਾੜਨ ਦੀਆਂ ਖ਼ਬਰਾਂ ਆਮ ਹੋ ਜਾਂਦੀਆਂ ਹਨ। ਸਰਦੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਸਮਾਨ ਵਿੱਚ ਧੂੰਏਂ ਦੇ ਬੱਦਲ ਛਾਏ ਰਹਿੰਦੇ ਹਨ। ਜਿਸ ਕਾਰਨ ਦਿੱਲੀ-ਐਨਸੀਆਰ ਦੇ ਲੋਕਾਂ ਲਈ ਸਾਹ ਲੈਣਾ ਔਖਾ ਹੋ ਗਿਆ ਹੈ। ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਕਈ ਰਾਜਾਂ ਵਿੱਚ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਹੈ। ਪਰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ 'ਚ ਅਜੇ ਤੱਕ ਸਫਲਤਾ ਨਹੀਂ ਮਿਲੀ ਹੈ। ਹਾਲਾਂਕਿ, ਪੰਜਾਬ ਵਿੱਚ ਪਰਾਲੀ ਦੇ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਇੱਕ ਚੰਗੀ ਖ਼ਬਰ ਹੈ।

ਨਾਸਾ ਸੈਟੇਲਾਈਟ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮਾਨ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 77 ਫੀਸਦੀ ਕਮੀ ਆਈ ਹੈ। ਜੇਕਰ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਸਾਲ 2022 ‘ਚ 6 ਅਕਤੂਬਰ ਤੱਕ ਪਰਾਲੀ ਸਾੜਨ ਦੇ 93 ਮਾਮਲੇ ਸਾਹਮਣੇ ਆਏ ਸਨ। ਜਦੋਂ ਕਿ 2023 ਵਿੱਚ ਇਹ ਅੰਕੜਾ ਵੱਧ ਕੇ 196 ਹੋ ਗਿਆ ਸੀ। ਇਸ ਸਾਲ 6 ਅਕਤੂਬਰ 2024 ਤੱਕ ਪਰਾਲੀ ਸਾੜਨ ਦੇ ਕੁੱਲ 3 ਮਾਮਲੇ ਦਰਜ ਕੀਤੇ ਗਏ ਹਨ। ਜੋ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਬਹੁਤ ਘੱਟ ਹੈ ਵੀਡੀਓ ਦੇਖੋ

Published on: Oct 11, 2024 05:32 PM